ਲੁਧਿਆਣਾ/ਖੰਨਾ, 11 ਜਨਵਰੀ | ਖੰਨਾ ਤੋਂ ਵੱਡੇ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿਚ ਹਿਮਾਚਲ ਦੇ ਇਕ ਸ਼ਰਾਬ ਕਾਰੋਬਾਰੀ ਦੀ ਹਾਦਸੇ ਵਿਚ ਜ਼ਿੰਦਾ ਸੜ ਕੇ ਮੌਤ ਹੋ ਗਈ। ਲੁਧਿਆਣਾ ਦੇ ਖੰਨਾ ‘ਚ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ, ਜਿਸ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ।
ਜਦੋਂ ਤੱਕ ਖੰਨਾ ਅਤੇ ਦੋਰਾਹਾ ਤੋਂ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਕਾਰ ‘ਚ ਲੱਗੀ ਅੱਗ ‘ਤੇ ਕਾਬੂ ਪਾਇਆ, ਉਦੋਂ ਤੱਕ ਕਾਰ ਚਲਾ ਰਿਹਾ ਕਾਰੋਬਾਰੀ ਜ਼ਿੰਦਾ ਸੜ ਚੁੱਕਾ ਸੀ। ਮ੍ਰਿਤਕ ਦੀ ਪਛਾਣ ਸ਼ੇਰ ਸਿੰਘ 37 ਸਾਲ ਵਾਸੀ ਊਨਾ, ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ। ਉਸਦਾ ਪੰਜਾਬ ਵਿਚ ਸ਼ਰਾਬ ਦਾ ਕਾਰੋਬਾਰ ਵੀ ਹੈ।
ਪੁਲਿਸ ਅਨੁਸਾਰ ਸ਼ੇਰ ਸਿੰਘ ਦਾ ਪਹਿਲਾਂ ਹਿਮਾਚਲ ਪ੍ਰਦੇਸ਼ ਵਿਚ ਸ਼ਰਾਬ ਦਾ ਕਾਰੋਬਾਰ ਸੀ। ਇਸ ਸਮੇਂ ਉਹ ਪੰਜਾਬ ਵਿਚ ਆਪਣਾ ਕਾਰੋਬਾਰ ਵੀ ਚਲਾ ਰਿਹਾ ਸੀ। ਉਹ ਦੋਰਾਹਾ ਤੋਂ ਪਾਇਲ ਜਾ ਰਿਹਾ ਸੀ। ਉਸ ਦੀ ਸਵਿਫਟ ਕਾਰ ਬੇਕਾਬੂ ਹੋ ਕੇ ਕਾਡੋ ਰੋਡ ‘ਤੇ ਇਕ ਦਰੱਖਤ ਨਾਲ ਜਾ ਟਕਰਾਈ। ਕਾਰ ਨੂੰ ਅਚਾਨਕ ਅੱਗ ਲੱਗ ਗਈ। ਜਦੋਂ ਇਕ ਰਾਹਗੀਰ ਉਥੋਂ ਲੰਘ ਰਿਹਾ ਸੀ ਤਾਂ ਉਸ ਨੇ ਕਾਰ ਨੂੰ ਲੱਗੀ ਭਿਆਨਕ ਅੱਗ ਦੇਖ ਕੇ ਫਾਇਰ ਬ੍ਰਿਗੇਡ ਨੂੰ ਫੋਨ ਕੀਤਾ, ਜਿਸ ਤੋਂ ਬਾਅਦ ਖੰਨਾ ਅਤੇ ਦੋਰਾਹਾ ਤੋਂ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੂੰ ਪਹੁੰਚਣ ਵਿਚ ਕਰੀਬ 20 ਤੋਂ 25 ਮਿੰਟ ਦਾ ਸਮਾਂ ਲੱਗਾ। ਉਦੋਂ ਤੱਕ ਸ਼ੇਰ ਸਿੰਘ ਜ਼ਿੰਦਾ ਸੜ ਚੁੱਕਾ ਸੀ।
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)