ਮੋਗਾ ‘ਚ ਖੌਫਨਾਕ ਵਾਰਦਾਤ : ਨਸ਼ਾ ਕਰਨ ਤੋਂ ਰੋਕਣ ‘ਤੇ ਪਤੀ ਨੇ ਘਰਵਾਲੀ ਦਾ ਕੀਤਾ ਬੇਰਹਿਮੀ ਨਾਲ ਕਤਲ

0
1506

ਮੋਗਾ | ਇਥੇ ਇਕ ਖੌਫਨਾਕ ਵਾਰਦਾਤ ਵਾਪਰੀ ਹੈ। ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਦੇ ਪਿੰਡ ਖੋਟੇ ਵਿਚ ਦੇਰ ਰਾਤ ਇਕ ਨੌਜਵਾਨ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਨੌਜਵਾਨ ਨਸ਼ੇ ਦਾ ਆਦੀ ਸੀ। ਇਸ ਗੱਲ ਨੂੰ ਲੈ ਕੇ ਪਤੀ-ਪਤਨੀ ਵਿਚਾਲੇ ਝਗੜਾ ਰਹਿੰਦਾ ਸੀ। ਮੁਲਜ਼ਮ ਪਹਿਲਾਂ ਆਪਣੇ 3 ਬੱਚਿਆਂ ਨੂੰ ਘਰੋਂ ਦੂਰ ਛੱਡ ਕੇ ਆਇਆ। ਇਸ ਤੋਂ ਬਾਅਦ ਪਤਨੀ ਦਾ ਕਤਲ ਕਰ ਦਿੱਤਾ।

ਵੇਖੋ ਵੀਡੀਓ

https://www.facebook.com/punjabibulletinworld/videos/1019952945883760

DSP ਮਨਜੀਤ ਸਿੰਘ ਇਸ ਘਟਨਾ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਨ। ਮੁਲਜ਼ਮ ਅਜੇ ਫਰਾਰ ਹੈ। ਪੁਲਿਸ ਉਸ ਦੀ ਭਾਲ ਕਰ ਰਹੀ ਹੈ। ਮ੍ਰਿਤਕ ਦੇ ਰਿਸ਼ਤੇਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਪਤੀ-ਪਤਨੀ ਨਰਮਾ ਚੁਗਣ ਲਈ ਸ੍ਰੀ ਮੁਕਤਸਰ ਸਾਹਿਬ ਗਏ ਹੋਏ ਸਨ। 4-5 ਦਿਨ ਪਹਿਲਾਂ ਪਿੰਡ ਆਏ ਸਨ। ਨੌਜਵਾਨ ਨਸ਼ੇ ਦਾ ਆਦੀ ਸੀ ਅਤੇ ਸਾਡੀ ਧੀ ਉਸ ਨੂੰ ਅਜਿਹਾ ਕਰਨ ਤੋਂ ਰੋਕਦੀ ਸੀ। ਇਸ ਗੱਲ ਨੂੰ ਲੈ ਕੇ ਦੋਵਾਂ ‘ਚ ਲੜਾਈ ਹੁੰਦੀ ਰਹਿੰਦੀ ਸੀ ਅਤੇ ਲੜਕੀ ਇਸ ਗੱਲ ਤੋਂ ਕਾਫੀ ਪਰੇਸ਼ਾਨ ਰਹਿੰਦੀ ਸੀ।

ਕੱਲ ਮੁਲਜ਼ਮ ਪਹਿਲਾਂ ਆਪਣੇ 3 ਬੱਚਿਆਂ ਨੂੰ ਕਿਤੇ ਛੱਡ ਗਿਆ ਸੀ। ਫਿਰ ਮੁਲਜ਼ਮ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਮੁਲਜ਼ਮ ਦਾ ਨਾਂ ਨਿੱਕਾ ਸਿੰਘ ਹੈ। ਉਸ ਦੀ ਉਮਰ ਕਰੀਬ 30 ਸਾਲ ਹੈ। ਮ੍ਰਿਤਕਾ ਦੀ ਉਮਰ ਵੀ ਕਰੀਬ 30 ਸਾਲ ਦੱਸੀ ਜਾ ਰਹੀ ਹੈ, ਉਸ ਦਾ ਨਾਂ ਗੁਰਪ੍ਰੀਤ ਕੌਰ ਹੈ।