ਖੌਫਨਾਕ ਵਾਰਦਾਤ : ਬਰਨਾਲਾ ‘ਚ ਦਾਦੇ-ਪੋਤੇ ‘ਤੇ ਤਲਵਾਰਾਂ ਨਾਲ ਕਾਤਲਾਨਾ ਹਮਲਾ, 1 ਦੀ ਦਰਦਨਾਕ ਮੌਤ

0
2850

ਬਰਨਾਲਾ | ਇਥੇ ਇਕ ਖੌਫਨਾਕ ਵਾਰਦਾਤ ਸਾਹਮਣੇ ਆਈ ਹੈ। ਜ਼ਿਲ੍ਹੇ ਦੇ ਪਿੰਡ ਭੈਣੀ ਫੱਤਾ ‘ਚ ਬੁੱਧਵਾਰ ਨੂੰ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਦਰਅਸਲ ਭੈਣੀ ਫੱਤਾ ਨੇੜੇ ਖੇਤਾਂ ‘ਚ ਸੁੱਤੇ ਪਏ ਦਾਦੇ ਗੁਰਮੇਲ ਸਿੰਘ 60 ਸਾਲ ਅਤੇ ਪੋਤਰੇ ਅਭਿਜੀਤ ਸਿੰਘ 10 ਸਾਲ ‘ਤੇ ਬਾਈਕ ਸਵਾਰ 2 ਅਣਪਛਾਤੇ ਵਿਅਕਤੀਆਂ ਨੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਸਿਰ ‘ਚੋਂ ਜ਼ਿਆਦਾ ਖੂਨ ਵਗਣ ਕਾਰਨ ਦਾਦੇ ਦੀ ਮੌਤ ਹੋ ਗਈ ਤੇ ਪੋਤਾ ਗੰਭੀਰ ਜ਼ਖਮੀ ਹੋ ਗਿਆ।

ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਤਪਾ ਵਿਖੇ ਦਾਖਲ ਕਰਵਾਇਆ। ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਹਾਲਾਂਕਿ ਅਜੇ ਤਕ ਬਦਮਾਸ਼ਾਂ ਦਾ ਕੋਈ ਸੁਰਾਗ ਨਹੀਂ ਲੱਗ ਸਕਿਆ ਅਤੇ ਨਾ ਹੀ ਕਤਲ ਦੇ ਕਾਰਨਾਂ ਦਾ ਖੁਲਾਸਾ ਹੋਇਆ ਹੈ। ਪੁਲਿਸ ਥਾਣਾ ਤਪਾ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ