<p>&nbsp&semi;<&sol;p>&NewLine;<p>ਜਲੰਧਰ&comma; 29 ਅਕਤੂਬਰ&colon; ਜਲੰਧਰ ਦੇ ਗੁਰਾਇਆ ਨੇੜੇ ਨੈਸ਼ਨਲ ਹਾਈਵੇ ’ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇੱਥੇ ਮਜ਼ਦੂਰਾਂ ਨਾਲ ਭਰਿਆ ਇੱਕ ਆਟੋ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਿਆ। ਇਸ ਹਾਦਸੇ ਵਿੱਚ 2 ਲੋਕਾਂ ਦੀ ਮੌਤ ਹੋ ਗਈ&comma; ਜਦਕਿ 9 ਹੋਰ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਮਚ ਗਈ।<&sol;p>&NewLine;<p>ਜਾਣਕਾਰੀ ਮੁਤਾਬਕ&comma; ਆਟੋ ਵਿੱਚ ਕਰੀਬ 10 ਤੋਂ 12 ਮਜ਼ਦੂਰ ਸਵਾਰ ਸਨ&comma; ਜੋ ਲੁਧਿਆਣਾ ਤੋਂ ਜਲੰਧਰ ਕੰਮ ਕਰਨ ਲਈ ਜਾ ਰਹੇ ਸਨ। ਸਾਰੇ ਮਜ਼ਦੂਰ ਇੱਕ ਪੈਲੇਸ ਵਿੱਚ ਕਰੌਕਰੀ ਦਾ ਕੰਮ ਕਰਨ ਜਾ ਰਹੇ ਸਨ। ਇਸ ਦੌਰਾਨ ਗੁਰਾਇਆ ਨੇੜੇ ਨੈਸ਼ਨਲ ਹਾਈਵੇ ’ਤੇ ਆਟੋ ਦੀ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਜ਼ੋਰਦਾਰ ਟੱਕਰ ਹੋ ਗਈ।<&sol;p>&NewLine;<p>ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਲੌਰ ਪਹੁੰਚਾਇਆ। ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਰਾਹਗੀਰ ਵੱਲੋਂ ਹਾਦਸੇ ਦੀ ਸੂਚਨਾ ਮਿਲੀ ਸੀ।<&sol;p>&NewLine;<p>ਹਸਪਤਾਲ ਦੀ ਡਾਕਟਰ ਤਾਨੀਆ ਮੁਤਾਬਕ&comma; ਹਾਦਸੇ ਵਿੱਚ 2 ਲੋਕਾਂ ਦੀ ਮੌਤ ਹੋ ਗਈ ਹੈ&comma; ਜਦਕਿ 9 ਲੋਕ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਦੀ ਪਛਾਣ ਸੰਤੋਸ਼&comma; ਸਰਬਜੀਤ&comma; ਸ਼ਿਸ਼ੂਪਾਲ&comma; ਅੰਕਿਤ&comma; ਮਨਜੀਤ&comma; ਰਾਹੁਲ&comma; ਹਰਦੀਪ&comma; ਹਿਮਾਂਸ਼ੂ ਅਤੇ ਰਣਦੀਪ ਵਜੋਂ ਹੋਈ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।<&sol;p>&NewLine;<p>ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;