ਭਿਆਨਕ ਸੜਕ ਹਾਦਸਾ ! ਸਵਾਰੀਆਂ ਨਾਲ ਭਰੀ ਟੈਂਪੂ ਟਰੈਵਲਰ ਤੇ ਕਾਰ ਦੀ ਟੱਕਰ, ਕਈ ਲੋਕ ਜ਼ਖਮੀ

0
287

ਜਲੰਧਰ, 15 ਨਵੰਬਰ | ਸ਼ਹਿਰ ਵਿਚ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਸ਼ਹਿਰ ਦੇ ਨਕੋਦਰ ਰੋਡ ‘ਤੇ ਟੀ.ਵੀ. ਟਾਵਰ ਦੇ ਕੋਲ ਇੱਕ ਭਿਆਨਕ ਹਾਦਸਾ ਵਾਪਰਿਆ ਹੈ, ਜਿਸ ਵਿਚ ਟੈਂਪੂ ਟਰੈਵਲਰ ਅਤੇ ਆਟੋ ਚਾਲਕ ਵਿਚਕਾਰ ਜ਼ਬਰਦਸਤ ਟੱਕਰ ਹੋਣ ਦੀ ਸੂਚਨਾ ਹੈ।

ਹਾਦਸੇ ‘ਚ ਟੈਂਪੂ ਟਰੈਵਲਰ ‘ਚ ਸਵਾਰ 12-13 ਲੋਕ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਆਟੋ ਚਾਲਕ ਦੀ ਲੱਤ ਟੁੱਟ ਗਈ। ਦੱਸਿਆ ਜਾ ਰਿਹਾ ਹੈ ਕਿ ਆਟੋ ਨਾਲ ਟਕਰਾਉਣ ਤੋਂ ਬਾਅਦ ਟੈਂਪੂ ਟਰੈਵਲਰ ਬੇਕਾਬੂ ਹੋ ਕੇ ਖੇਤਾਂ ‘ਚ ਜਾ ਵੜਿਆ ਅਤੇ ਹਾਦਸੇ ‘ਚ ਆਟੋ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

(Note : ਜਲੰਧਰ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/MV24q ਜਾਂ ਵਟਸਐਪ ਚੈਨਲ https://shorturl.at/AXVJ9 ਨਾਲ ਜ਼ਰੂਰ ਜੁੜੋ।)