ਹੁਸ਼ਿਆਰਪੁਰ/ਟਾਂਡਾ ਉੜਮੁੜ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਨੰਗਲ ਜਮਾਲ ਦੇ ਨੌਜਵਾਨ ਦੀ ਨਸ਼ੇ ਦੀ ੳਵਰਡੋਜ਼ ਕਾਰਨ ਮੌਤ ਹੋ ਗਈ। ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਉਮਰ ਕਰੀਬ 29 ਸਾਲ ਪੁੱਤਰ ਮਲੂਕ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਨਸ਼ੇ ਦਾ ਆਦੀ ਸੀ। ਬੀਤੀ ਰਾਤ ਗੁਰਪ੍ਰੀਤ ਵੱਲੋਂ ੳਵਰਡੋਜ਼ ਲੈ ਲਈ ਗਈ, ਜਿਸ ਕਾਰਨ ਉਸਦੀ ਮੌਤ ਹੋ ਗਈ।
ਸਵੇਰੇ ਮ੍ਰਿਤਕ ਦੇ ਪਰਿਵਾਰ ਵਾਲੇ ਗੁਰਪ੍ਰੀਤ ਨੂੰ ਉਠਾਉਣ ਲੱਗੇ ਤਾਂ ਉਸਦੀ ਮੌਤ ਹੋ ਚੁੱਕੀ ਸੀ। ਗੁਰਪ੍ਰੀਤ ਦਾ ਇਕ ਛੋਟਾ ਭਰਾ ਤੇ ਇਕ ਭੈਣ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਦੇ ਮਾਤਾ-ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਤੇ ਉਸਦਾ ਤੇ ਭੈਣ ਭਰਾ ਦਾ ਪਾਲਣ-ਪੋਸ਼ਣ ਉਸਦੀ ਦਾਦੀ ਵਲੋਂ ਕੀਤਾ ਗਿਆ ਹੈ। ਸੂਚਨਾ ਮਿਲਣ ‘ਤੇ ਐਸਐਚਓ ਟਾਂਡਾ ਓਂਕਾਰ ਸਿੰਘ ਬਰਾੜ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ। ਮ੍ਰਿਤਕ ਦੀ ਲਾਸ਼ ਕਬਜ਼ੇ ਵਿਚ ਲੈਣ ਤੋਂ ਬਾਅਦ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।