ਹੁਸ਼ਿਆਰਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਵਿਖੇ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਥਾਣਾ ਲਾਂਬੜਾ ਅਧੀਨ ਪੈਂਦੇ ਪਿੰਡ ਬਾਦਸ਼ਾਹਪੁਰ ਨੇੜੇ ਹਾਈਵੇ ’ਤੇ ਇਕ ਆਟੋ ਨੂੰ ਤੇਜ਼ ਰਫ਼ਤਾਰ ਵੋਲਵੋ ਕਾਰ ਚਾਲਕ ਨੇ ਪਿੱਛੇ ਤੋਂ ਜ਼ੋਰਦਾਰ ਟੱਕਰ ਮਾਰ ਦਿੱਤੀ।
ਇਸ ਟੱਕਰ ’ਚ ਬਜ਼ੁਰਗ ਔਰਤ ਦੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ ਅਤੇ ਆਟੋ ਚਾਲਕ ਸਮੇਤ 9 ਲੋਕ ਗੰਭੀਰ ਜ਼ਖ਼ਮੀ ਹੋ ਗਏ। ਰਾਹਗੀਰਾਂ ਨੇ ਸਾਰਿਆਂ ਨੂੰ ਇਕ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ।
ਜਾਣਕਾਰੀ ਅਨੁਸਾਰ ਜਲੰਧਰ ਦੇ ਇਕ ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਸ਼ਰਧਾਲੂ ਆਟੋ ‘ਚ ਬੈਠ ਕੇ ਵਾਪਸ ਘਰ ਜਾ ਰਹੇ ਸਨ ਕਿ ਰਸਤੇ ‘ਚ ਭਾਣਾ ਵਾਪਰ ਗਿਆ। ਇਸ ਹਾਦਸੇ ‘ਚ ਇਕ ਦੀ ਮੌਤ ਹੋ ਗਈ ਜਦਕਿ 9 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ।