ਹੁਸ਼ਿਆਰਪੁਰ : ਮੱਥਾ ਟੇਕ ਕੇ ਆਉਂਦੇ 2 ਨੌਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ, 1 ਦੀ ਮੌਤ, ਦੂਜਾ ਸੀਰੀਅਸ

0
385

ਹੁਸ਼ਿਆਰਪੁਰ/ਮਾਹਿਲਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸ਼ੁੱਕਰਵਾਰ ਸਵੇਰੇ ਮਾਹਿਲਪੁਰ ਜੇਜੋਂ ਦੁਆਬਾ ਰੋਡ ‘ਤੇ ਪਿੰਡ ਨੂਰਪੁਰ ਬ੍ਰਾਹਮਣਾ ਨਜ਼ਦੀਕ ਇਕ ਵਾਹਨ ਦੀ ਫੇਟ ਵੱਜਣ ਕਾਰਨ ਬੇਕਾਬੂ ਹੋਇਆ ਮੋਟਰਸਾਈਕਲ ਦਰੱਖ਼ਤ ਨਾਲ ਜਾ ਟਕਰਾਇਆ, ਜਿਸ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਜਾ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਸਿਵਲ ਹਸਪਤਾਲ ਮਾਹਿਲਪੁਰ ਲਿਆਂਦਾ ਗਿਆ, ਹਾਲਤ ਨੂੰ ਨਾਜ਼ੁਕ ਦੇਖਦਿਆਂ ਹੁਸ਼ਿਆਰਪੁਰ ਰੈਫ਼ਰ ਕਰ ਦਿੱਤਾ ਗਿਆ। ਪੁਲਿਸ ਨੇ ਲਾਸ਼ ਤੇ ਵਾਹਨ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Jaggi Vasudev | Can you predict death? - Telegraph India

ਜਾਣਕਾਰੀ ਅਨੁਸਾਰ ਸਮੀਰ ਭੱਟੀ ਪੁੱਤਰ ਧਰਮਿੰਦਰ ਵਾਸੀ ਦਿਆਲਪੁਰ ਥਾਣਾ ਕਰਤਾਰਪੁਰ ਜ਼ਿਲਾ ਜਲੰਧਰ ਆਪਣੇ ਸਾਥੀ ਕ੍ਰਿਸ਼ਨ ਕੁਮਾਰ ਪੁੱਤਰ ਪਰਮਜੀਤ ਸਿੰਘ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਹਿਮਾਚਲ ਪ੍ਰਦੇਸ਼ ਦੇ ਧਾਰਮਿਕ ਅਸਥਾਨ ਪੀਰ ਨਿਗਾਹੇ ਵਾਲਾ ਤੋਂ ਮੱਥਾ ਟੇਕ ਵਾਪਸ ਆ ਰਹੇ ਸਨ। ਜਦੋਂ ਉਹ ਪਿੰਡ ਨੂਰਪੁਰ ਬ੍ਰਾਹਮਣਾ ਦੇ ਭੱਠੇ ਨੇੜੇ ਪਹੁੰਚੇ ਤਾਂ ਕਿਸੇ ਵਾਹਨ ਦੀ ਲਪੇਟ ਵਿਚ ਆ ਕੇ ਉਹ ਸੜਕ ਕਿਨਾਰੇ ਇਕ ਦਰੱਖ਼ਤ ਨਾਲ ਜਾ ਟਕਰਾਏ ਤੇ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਸਿਵਲ ਹਸਪਤਾਲ ਮਾਹਿਲਪੁਰ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਕ੍ਰਿਸ਼ਨ ਕੁਮਾਰ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਜ਼ਖ਼ਮੀ ਸਮੀਰ ਭੱਟੀ ਦੀ ਹਾਲਤ ਨੂੰ ਨਾਜ਼ੁਕ ਦੇਖ਼ਦੇ ਹੋਏ ਉਸ ਨੂੰ ਹੁਸ਼ਿਆਰਪੁਰ ਰੈਫ਼ਰ ਕਰ ਦਿੱਤਾ ਗਿਆ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)