ਹੁਸ਼ਿਆਰਪੁਰ : ਟਿੱਪਰ ਤੇ ਟਰੱਕ ਦੀ ਆਹਮੋ-ਸਾਹਮਣੇ ਹੋਈ ਭਿਆਨਕ ਟੱਕਰ; ਚਾਲਕ ਦੀ ਮੌਤ

0
541

ਹੁਸ਼ਿਆਰਪੁਰ/ਗੜ੍ਹਸ਼ੰਕਰ, 17 ਅਕਤੂਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਗੜ੍ਹਸ਼ੰਕਰ-ਨਵਾਂਸ਼ਹਿਰ ਸੜਕ ‘ਤੇ ਪਿੰਡ ਦੇਣੋਵਾਲ ਖੁਰਦ ਨੇੜੇ ਮੰਗਲਵਾਰ ਤੜਕਸਾਰ ਵਾਪਰੇ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਅਵਤਾਰ ਸਿੰਘ 45 ਸਾਲ ਵਾਸੀ ਸੁਭਾਣਾ ਜ਼ਿਲ੍ਹਾ ਲੁਧਿਆਣਾ ਟਿੱਪਰ ਲੈ ਕੇ ਗੜ੍ਹਸ਼ੰਕਰ ਵਾਲੇ ਪਾਸਿਓਂ ਨਵਾਂਸ਼ਹਿਰ ਵੱਲ ਜਾ ਰਿਹਾ ਸੀ।

ਤੜਕਸਾਰ 2 ਵਜੇ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟੱਕਰ ਹੋਣ ਕਾਰਨ ਅਵਤਾਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਲਿਜਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ। ਗੜ੍ਹਸ਼ੰਕਰ ਪੁਲਿਸ ਵੱਲੋਂ ਮੌਕੇ ਉਤੇ ਪਹੁੰਚ ਕੇ ਕਾਰਵਾਈ ਕੀਤੀ ਜਾ ਰਹੀ ਹੈ।