ਹੁਸ਼ਿਆਰਪੁਰ/ਟਾਂਡਾ ਉੜਮੁੜ, 2 ਜਨਵਰੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦੇਰ ਰਾਤ ਪੁਲ ਪੁਖਤਾ ਮਿਆਣੀ ਰੋਡ ‘ਤੇ ਸੰਤ ਮਾਝਾ ਸਿੰਘ ਕਾਲਜ ਨਜ਼ਦੀਕ ਵਾਪਰੇ ਸੜਕ ਹਾਦਸੇ ‘ਚ ਇਕ ਨੌਜਵਾਨ ਦੀ ਮੌਤ ਹੋ ਗਈ। ਚੜ੍ਹਦੇ ਵਰ੍ਹੇ ਘਰ ‘ਚ ਮਾਤਮ ਪਸਰ ਗਿਆ। ਦੱਸਿਆ ਜਾ ਰਿਹਾ ਹੈ ਕਿ ਸੁਖਵਿੰਦਰ ਮੋਟਰਸਾਈਕਲ ਉਤੇ ਸਵਾਰ ਸੀ, ਜਦੋਂ ਇਹ ਹਾਦਸਾ ਵਾਪਰਿਆ ਤੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਉਸ ਦੀ ਮੌਕ ‘ਤੇ ਹੀ ਮੌਤ ਹੋਈ ਦੱਸੀ ਜਾ ਰਹੀ ਹੈ।
ਦੱਸ ਦਈਏ ਕਿ ਮ੍ਰਿਤਕ ਦੀ ਪਛਾਣ ਸੁਖਵਿੰਦਰ ਕੁਮਾਰ ਸਾਬੀ ਵਾਸੀ ਪਿੰਡ ਪੁਲ ਪੁਖਤਾ ਵਜੋਂ ਹੋਈ ਹੈ, ਹਾਲਾਂਕਿ ਸੁਖਵਿੰਦਰ ਨਾਲ ਇਹ ਹਾਦਸਾ ਕਿਵੇਂ ਵਾਪਰਿਆ, ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ‘ਚ ਜੁਟੀ ਹੋਈ ਹੈ।
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)