ਹੁਸ਼ਿਆਰਪੁਰ : ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕਾਰ ਨੇ ਮਾਰੀ ਭਿਆਨਕ ਟੱਕਰ; ਦਰਦਨਾਕ ਮੌਤ

0
1300

ਹੁਸ਼ਿਆਰਪੁਰ/ਟਾਂਡਾ ਉੜਮੁੜ, 20 ਅਕਤੂਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਟਾਂਡਾ-ਹੁਸ਼ਿਆਰਪੁਰ ਰੋਡ ‘ਤੇ ਗੁਰੂ ਗੋਬਿੰਦ ਸਿੰਘ ਸਕੂਲ ਨੈਣੋਵਾਲ ਵੈਦ ਨਜ਼ਦੀਕ ਵਾਪਰੇ ਸੜਕ ਹਾਦਸੇ ਨੇ ਹੱਸਦਾ-ਵਸਦਾ ਪਰਿਵਾਰ ਉਜਾੜ ਕੇ ਰੱਖ ਦਿੱਤਾ। ਕਾਰ ਤੇ ਮੋਟਰਸਾਈਕਲ ਵਿਚ ਭਿਆਨਕ ਟੱਕਰ ਹੋਈ, ਜਿਸ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮੌਤ ਦਾ ਸ਼ਿਕਾਰ ਹੋਏ ਨੌਜਵਾਨ ਦੀ ਪਛਾਣ ਹਰਜੋਤ ਸਿੰਘ ਪੁੱਤਰ ਕਮਲਜੀਤ ਸਿੰਘ ਵਾਸੀ ਮਸੀਤਪਲ ਕੋਟ ਹਾਲ ਵਾਸੀ ਅਹੀਆਪੁਰ ਦੇ ਰੂਪ ਵਿਚ ਹੋਈ ਹੈ।

ਬੁੱਲੋਵਾਲ ਪੁਲਿਸ ਦੇ ਏ. ਐੱਸ. ਆਈ. ਸਤਨਾਮ ਸਿੰਘ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਹਾਦਸਾਗ੍ਰਸਤ ਵਾਹਨਾਂ ਨੂੰ ਕਬਜ਼ੇ ਵਿਚ ਲਿਆ। ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਭਰਾ ਨਵਜੋਤ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਹਾਦਸੇ ਲਈ ਜ਼ਿੰਮੇਵਾਰ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਨਵਜੋਤ ਨੇ ਦੱਸਿਆ ਕਿ ਉਸ ਦਾ ਭਰਾ ਜਦੋਂ ਮੋਟਰਸਾਈਕਲ ‘ਤੇ ਖਡਿਆਲਾ ਸੈਣੀਆਂ ਵਿਖੇ ਕਿਸੇ ਰਿਸ਼ਤੇਦਾਰ ਨੂੰ ਮਿਲਣ ਜਾ ਰਿਹਾ ਸੀ ਤਾਂ ਨੈਣੋਵਾਲ ਸਕੂਲ ਨੇੜੇ ਕਾਰ ਨੇ ਉਸ ਵਿਚ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।