ਹੁਸ਼ਿਆਰਪੁਰ, 7 ਜਨਵਰੀ | ਹੁਸ਼ਿਆਰਪੁਰ ਦੇ ਪਿੰਡ ਤਲਵੰਡੀ ਸੱਲਾ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਪੁਰਾਣੀ ਰੰਜਿਸ਼ ਤਹਿਤ ਇਕ ਨੌਜਵਾਨ ਦਾ ਦਿਨ-ਦਿਹਾੜੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ 18 ਸਾਲ ਦੇ ਸਾਹਿਲ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਨੌਜਵਾਨ ਨਗਰ ਕੀਰਤਨ ‘ਤੇ ਦੁੱਧ ਦੇ ਲੰਗਰ ਦੀ ਸੇਵਾ ਕਰ ਰਿਹਾ ਸੀ। ਇਸ ਦੌਰਾਨ 11-12 ਮੁੰਡੇ ਤੇਜ਼ਧਾਰ ਹਥਿਆਰ ਲੈ ਕੇ ਆਏ ਤੇ ਨੌਜਵਾਨ ਉਤੇ ਹਮਲਾ ਕਰ ਦਿੱਤਾ। ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਨੌਜਵਾਨਾਂ ਵੱਲੋਂ ਹਮਲਾ ਕੀਤੇ ਜਾਣ ਦੀ ਸਾਰੀ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਦਿੱਤੀ ਹੈ। ਸਾਹਿਲ ਦੀ ਮੌਤ ਨਾਲ ਉਸ ਦੀ ਮਾਤਾ ਦਾ ਰੋ-ਰੋ ਬੁਰਾ ਹਾਲ ਹੈ। ਰੋਂਦੇ ਹੋਏ ਮਾਤਾ ਨੇ ਦੱਸਿਆ ਕਿ ਉਸ ਦੇ ਜਵਾਨ ਪੁੱਤ ਨੂੰ 11-12 ਮੁੰਡਿਆਂ ਨੇ ਪੁਰਾਣੀ ਰੰਜਿਸ਼ ਤਹਿਤ ਮਾਰ ਦਿੱਤਾ।