ਹੁਸ਼ਿਆਰਪੁਰ : ਕੈਨੇਡਾ ‘ਚ ਇਕ ਹੋਰ ਪੰਜਾਬੀ ਨੌਜਵਾਨ ਮੁੱਕਿਆ, ਦੋ ਭੈਣਾਂ ਦਾ ਇਕਲੌਤਾ ਭਰਾ ਸੀ ਸਚਿਨ

0
1673

ਹੁਸ਼ਿਆਰਪੁਰ| ਕੈਨੇਡਾ ‘ਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਵਧ ਰਿਹਾ ਹੈ। ਤਾਜ਼ਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਕੋਠੀ ਦੇ ਰਹਿਣ ਵਾਲੇ ਸਚਿਨ ਭਾਟੀਆ ਦੀ ਕੈਨੇਡਾ ਵਿੱਚ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸਚਿਨ ਦੀ ਸਿਹਤ ਤੇਜ਼ ਬੁਖਾਰ ਨਾਲ ਵਿਗੜ ਗਈ। ਜਿਸ ਕਾਰਨ ਉਸ ਦੀ ਮੌਤ ਹੋ ਗਈ।

ਦੱਸ ਦਈਏ ਕਿ ਸਚਿਨ ਕਰੀਬ 4 ਸਾਲਾਂ ਤੋਂ ਕੈਨੇਡਾ ਵਿੱਚ ਰਹਿ ਰਿਹਾ ਸੀ। ਸਚਿਨ ਭਾਟੀਆ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਸਚਿਨ ਦੇ ਪਿਤਾ ਬਿਸ਼ਨ ਦਾਸ ਨੇ ਦੱਸਿਆ ਕਿ ਸਚਿਨ 2019 ਵਿੱਚ ਪੜ੍ਹਾਈ ਲਈ ਕੈਨੇਡਾ ਗਿਆ ਸੀ। ਉਹ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਸਚਿਨ ਦੇ ਪਿਤਾ ਨੇ ਦੱਸਿਆ ਕਿ ਉਹ ਆਪਣੇ ਸੁਨਹਿਰੇ ਭਵਿੱਖ ਲਈ ਕੈਨੇਡਾ ਗਿਆ ਸੀ।

2019 ਵਿਚ ਸਚਿਨ ਕੈਨੇਡਾ ਗਿਆ ਸੀ ।ਬਾਅਦ ਵਿੱਚ 2019 ਵਿੱਚ ਉਸ ਦੀ ਭੈਣ ਸੁਸ਼ੀਲ ਕੁਮਾਰੀ ਵੀ ਪੜ੍ਹਾਈ ਕਰਨ ਕੈਨੇਡਾ ਪਹੁੰਚ ਗਈ। ਦੋਵੇਂ ਇਕੱਠੇ ਰਹਿੰਦੇ ਸਨ। ਸਚਿਨ ਨੇ ਆਪਣੇ ਪਿਤਾ ਨੂੰ ਫੋਨ ‘ਤੇ ਆਪਣੀ ਖਰਾਬ ਸਿਹਤ ਬਾਰੇ ਦੱਸਿਆ ਸੀ। ਪਿਤਾ ਨੇ ਸਚਿਨ ਨੂੰ ਟੈਸਟ ਕਰਵਾਉਣ ਅਤੇ ਦਵਾਈ ਲੈਣ ਦੀ ਸਲਾਹ ਦਿੱਤੀ। ਹਾਲਾਂਕਿ 8 ਅਗਸਤ ਦੀ ਰਾਤ ਨੂੰ ਸਚਿਨ ਦੀ ਹਸਪਤਾਲ ‘ਚ ਇਲਾਜ ਦੌਰਾਨ ਮੌਤ ਹੋ ਗਈ। ਧੀ ਸੁਸ਼ੀਲ ਕੁਮਾਰੀ ਨੇ ਆਪਣੇ ਪਿਤਾ ਨੂੰ ਆਪਣੇ ਭਰਾ ਦੀ ਮੌਤ ਦੀ ਸੂਚਨਾ ਦਿੱਤੀ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)