ਹੁਸ਼ਿਆਰਪੁਰ . ਕਣਕ ਦਾ ਬੰਦੋਬਸਤ ਕਰਨ ਵਾਲੇ ਕਾਮਿਆਂ ਲਈ ਕੁਝ ਸਹੂਲਤਾਂ ਜਾਰੀ ਕੀਤੀਆਂ ਹਨ। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੱਸਿਆ ਕਿ ਕਣਕ ਦੇ ਸੀਜਨ ਦੌਰਾਨ ਦੂਸਰੇ ਜ਼ਿਲ੍ਹਿਆਂ ਤੋਂ ਆਉਣ ਵਾਲੇ ਕਾਮਿਆਂ ਦਾ ਨਾਕਿਆਂ ‘ਤੇ ਸਿਹਤ ਚੈੱਕਅਪ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕਾਮਿਆਂ ਦੀ ਪਹਿਲੀ ਸਿਹਤ ਜਾਂਚ ਟਾਂਡਾ ਤੋਂ ਸ਼ੁਰੂ ਕੀਤੀ ਗਈ ਹੈ, ਜੋ ਲਗਾਤਾਰ ਜ਼ਿਲ੍ਹੇ ਵਿੱਚ ਜਾਰੀ ਰਹੇਗੀ।
ਉਹਨਾਂ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਕਰਨ ਲਈ ਖਰੀਦ ਕੇਂਦਰਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ, ਪਹਿਲਾਂ 64 ਖਰੀਦ ਕੇਂਦਰ ਸਨ ਅਤੇ ਹੁਣ 20 ਕੇਂਦਰਾਂ ਵਿੱਚ ਵਾਧਾ ਕਰਕੇ 84 ਕੇਂਦਰ ਬਣਾਏ ਗਏ ਹਨ। ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਕਰਫ਼ਿਊ ਲਗਾਇਆ ਗਿਆ ਹੈ ਅਤੇ ਇਸ ਦੌਰਾਨ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਇਕ-ਇਕ ਦਾਣਾ ਚੁੱਕਣ ਲਈ ਪੰਜਾਬ ਸਰਕਾਰ ਗੰਭੀਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਿਰਦੇਸ਼ਾਂ ‘ਤੇ ਖਰੀਦ ਕੇਂਦਰਾਂ ਵਿੱਚ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹੈ, ਤਾਂ ਜੋ ਕਿਸਾਨ ਅਤੇ ਮਜ਼ਦੂਰਾਂ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਕਿਹਾ ਕਿ ਕਣਕ ਦੇ ਇਸ ਸੀਜਨ ਦੌਰਾਨ ਕਰੀਬ 3 ਲੱਖ 20 ਹਜ਼ਾਰ ਮੀਟ੍ਰਿਕ ਟਨ ਕਣਕ ਮੰਡੀਆਂ ਵਿੱਚ ਆਉਣ ਦੀ ਸੰਭਾਵਨਾ ਹੈ, ਜਦੋਂ ਕਿ ਪਿਛਲੇ ਸਾਲ 2 ਲੱਖ 91 ਹਜ਼ਾਰ 481 ਮੀਟ੍ਰਿ੍ਰਕ ਟਨ ਕਣਕ ਦੀ ਆਮਦ ਹੋਈ ਸੀ।
ਉਨ੍ਹਾਂ ਕਿਹਾ ਕਿ ਪੀਣ ਵਾਲਾ ਸਾਫ਼ ਪਾਣੀ, ਲਾਈਟ ਅਤੇ ਆਰਜ਼ੀ ਟੁਆਈਲਟ ਦੇ ਪ੍ਰਬੰਧ ਸਮੇਤ ਮੰਡੀਆਂ ਵਿੱਚ ਸੈਨੇਟਾਈਜਰ, ਮਾਸਕ, ਸਾਬਣ ਆਦਿ ਦੇ ਖੁਪਤਾ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ 48 ਘੰਟਿਆਂ ਦੇ ਅੰਦਰ ਕਣਕ ਦੀ ਲਿਫਟਿੰਗ ਵੀ ਯਕੀਨੀ ਬਣਾਈ ਜਾਵੇ।
ਪੰਜਾਬ ਦਾ ਹਰ ਵੱਡਾ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ : ਹੁਣ ਵੱਡੀਆਂ ਖਬਰਾਂ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਆਪਣਾ ਨਾਂ, ਉਮਰ ਅਤੇ ਪੂਰਾ ਅਡਰੈੱਸ ਲਿਖ ਕੇ ਸਾਨੂੰ ਵਟਸਐਪ ਮੈਸੇਜ ਭੇਜੋ। ਤੁਹਾਡੇ ਮੋਬਾਇਲ ‘ਤੇ ਆਵੇਗੀ ਪਲ-ਪਲ ਦੀ ਅਪਡੇਟ ਖਬਰ।