&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਹੁਸ਼ਿਆਰਪੁਰ-ਦਿੱਲੀ ਯਾਤਰੀ ਰੇਲ ਦੇ ਮਥੁਰਾ-ਵਰਿੰਦਾਵਨ ਤਕ ਚੱਲਣ ਦੀ ਉਮੀਦ ਬਣ ਗਈ ਹੈ। ਇਸ ਸਬੰਧੀ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਸਬੰਧਤ ਡਾਇਰੈਕਟੋਰੇਟ ਤੋਂ ਵਿਸਥਾਰਤ ਰਿਪੋਰਟ ਮੰਗ ਲਈ ਹੈ। ਪੰਜਾਬ ਦੇ ਮਾਲ ਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਦੋਆਬਾ ਇਲਾਕੇ ਦੇ ਲੋਕਾਂ ਦੀ ਮੰਗ ਨੂੰ ਧਿਆਨ ’ਚ ਰੱਖਦਿਆਂ ਹੁਸ਼ਿਆਰਪੁਰ-ਦਿੱਲੀ ਯਾਤਰੀ ਰੇਲ ਨੂੰ ਮਥੁਰਾ-ਵਿ੍ਰੰਦਾਵਨ ਤਕ ਚਲਾਉਣ ਲਈ ਕੇਂਦਰੀ ਮੰਤਰੀ ਨੂੰ ਪੱਤਰ ਲਿਖਿਆ ਸੀ। ਜਵਾਬੀ ਪੱਤਰ ’ਚ ਕੇਂਦਰੀ ਰੇਲ ਮੰਤਰੀ ਨੇ ਜ਼ਿੰਪਾ ਨੂੰ ਦੱਸਿਆ ਹੈ ਕਿ ਉਨ੍ਹਾਂ ਨੇ ਉਕਤ ਮੰਗ ਦੀਆਂ ਸੰਭਾਵਨਾਵਾਂ ਲੱਭਣ ਲਈ ਸਬੰਧਤ ਡਾਇਰੈਕਟੋਰੇਟ ਨੂੰ ਕਹਿ ਦਿੱਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜ਼ਿਕਰਯੋਗ ਹੈ ਕਿ ਜ਼ਿੰਪਾ ਨੇ ਮੰਗ ਕੀਤੀ ਸੀ ਕਿ ਹੁਸ਼ਿਆਰਪੁਰ ਰੇਲਵੇ ਸਟੇਸ਼ਨ ਦੋਆਬਾ ਦਾ ਅਹਿਮ ਰੇਲਵੇ ਸਟੇਸ਼ਨ ਹੈ। ਬਹੁਤ ਸਾਰੇ ਸ਼ਰਧਾਲੂ ਹੁਸ਼ਿਆਰਪੁਰ ਰਾਹੀਂ ਮਾਤਾ ਚਿੰਤਪੁਰਨੀ&comma; ਮਾਤਾ ਜਵਾਲਾ ਜੀ&comma; ਮਾਤਾ ਕਾਂਗੜਾ ਦੇਵੀ&comma; ਮਾਤਾ ਚਾਮੁੰਡਾ ਦੇਵੀ&comma; ਮਾਤਾ ਬਗਲਾਮੁਖੀ ਤੇ ਬਾਬਾ ਬਾਲਕ ਨਾਥ ਦੇ ਦਰਸ਼ਨਾਂ ਲਈ ਜਾਂਦੇ ਹਨ। ਉੱਤਰੀ ਭਾਰਤ ਦੇ ਮਸ਼ਹੂਰ ਸੈਲਾਨੀ ਸ਼ਹਿਰ ਧਰਮਸ਼ਾਲਾ ਤੇ ਮਕਲੋਡਗੰਜ ਦੀ ਯਾਤਰਾ ਲਈ ਵੀ ਹੁਸ਼ਿਆਰਪੁਰ ਰਾਹੀਂ ਹੀ ਜਾਣਾ ਪੈਂਦਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਮਥੁਰਾ-ਵਿ੍ਰੰਦਾਵਨ ਜਾਣ ਲਈ ਹੁਸ਼ਿਆਰਪੁਰ ਤੇ ਦੋਆਬਾ ਖੇਤਰ ਦੇ ਤੀਰਥ ਯਾਤਰੀਆਂ ਨੂੰ ਨਵੀਂ ਦਿੱਲੀ ਪਹੁੰਚਣ ਤੋਂ ਬਾਅਦ ਅੱਗੇ ਹੋਰ ਸਾਧਨਾਂ ’ਚ ਸਵਾਰ ਹੋਣਾ ਪੈਂਦਾ ਹੈ। ਜ਼ਿੰਪਾ ਨੇ ਮੰਗ ਕੀਤੀ ਸੀ ਕਿ ਤੀਰਥ ਯਾਤਰੀਆਂ ਦੀ ਮੁਸ਼ਕਲ ਨੂੰ ਧਿਆਨ ’ਚ ਰੱਖਦਿਆਂ ਹੁਸ਼ਿਆਰਪੁਰ-ਦਿੱਲੀ ਪੈਸੰਜਰ ਟ੍ਰੇਨ ਨੂੰ ਮਥੁਰਾ-ਵਿ੍ਰੰਦਾਵਨ ਤਕ ਚਲਾਇਆ ਜਾਵੇ ਤੇ ਹੁਣ ਕੇਂਦਰੀ ਰੇਲ ਮੰਤਰੀ ਦੇ ਸਕਾਰਾਤਮਕ ਰਵੱਈਏ ਨਾਲ ਇਹ ਮੁੱਦਾ ਜਲਦੀ ਹੱਲ ਹੋਣ ਦੀ ਆਸ ਬੱਝ ਗਈ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;