ਹੁਸ਼ਿਆਰਪੁਰ। ਹੁਸ਼ਿਆਰਪੁਰ ਦੇ ਨਾਲ ਲੱਗਦੇ ਥਾਣਾ ਬੁੱਲੋਵਾਲ ਅਧੀਨ ਆਉਂਦੇ ਪਿੰਡ ਸ਼ਾਮ ਚੌਰਾਸੀ ਤੋਂ ਇੱਕ ਬੇਹੱਦ ਸ਼ਰਮਨਾਕ ਖਬਰ ਸਾਹਮਣੇ ਆਈ ਹੈ, ਜਿਥੇ ਇੱਕ ਸਕੂਲ ਅਧਿਆਪਕ ਵਲੋਂ ਨਸ਼ੇ ਦੀ ਹਾਲਤ ਵਿੱਚ ਆਪਣੇ ਸਕੂਲ ਦੀਆਂ ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਗਈਆਂ
ਇਸ ਗੱਲ ਦਾ ਜਦੋਂ ਪਿੰਡ ਵਾਸੀਆਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਦੇ ਸਕੂਲ ਪਹੁੰਚਣ ਤੋੋਂ ਪਹਿਲਾਂ ਉਕਤ ਦੋਸ਼ੀ ਉਥੋਂ ਦੌੜ ਗਿਆ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਸ ਅਧਿਆਪਕ ਵਲੋਂ ਪਹਿਲਾਂ ਵੀ ਇਦਾਂ ਦੀਆਂ ਹਰਕਤਾਂ ਕੀਤੀਆਂ ਜਾਂਦੀਆਂ ਰਹੀਆਂ ਹਨ ਪਰ ਉਸ ਨੂੰ ਅਜੇ ਤੱਕ ਬਰਖਾਸਤ ਨਹੀਂ ਕੀਤਾ ਗਿਆ।
ਪਿੰਡ ਵਾਸੀਆਂ ਵਲੋਂ ਸਕੂਲ ਵਿੱਚ ਅਧਿਆਪਕ ਦੇ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਉਕਤ ਦੋਸ਼ੀ ਅਧਿਆਪਕ ਨੂੰ ਹਿਰਾਸਤ ਵਿਚ ਲੈ ਕੇ ਉਸ ਦੇ ਖਿਲਾਫ਼ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ।