ਹੁਸ਼ਿਆਰਪੁਰ, 8 ਨਵੰਬਰ| ਅਹੀਰਾਣਾ ਖੁਰਦ ਤੋਂ ਇਕ ਦਰਦਨਾਕ ਖਬਰ ਸਾਹਮਣੇ ਆਈ ਹੈ। ਇਥੇ ਆਪਣੀ ਦੁਕਾਨ ਬਾਹਰ ਖੜ੍ਹੇ ਪਿਓ-ਪੁੱਤ ਨੂੰ ਤੇਜ਼ ਰਫਤਾਰ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਬਜ਼ੁਰਗ ਜ਼ਖ਼ਮੀ ਹੋ ਗਿਆ। ਜ਼ਖਮੀ ਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਲੋਕਾਂ ਨੇ ਡਰਾਈਵਰ ਨੂੰ ਫੜ ਕੇ ਮੇਹਟੀਆਣਾ ਥਾਣੇ ਦੇ ਹਵਾਲੇ ਕਰ ਦਿੱਤਾ।
ਜਾਣਕਰੀ ਦਿੰਦਿਆਂ ਮਨਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਿਤਾ ਦੇਵੀ ਚੰਦ (70) ਨਾਲ ਦੁਕਾਨ ਦੇ ਬਾਹਰ ਖੜ੍ਹਾ ਸੀ ਕਿ ਇਸੇ ਦੌਰਾਨ ਇੱਕ ਤੇਜ਼ ਰਫ਼ਤਾਰ ਵਾਹਨ PB 07-08 ES ਨੇ ਆ ਕੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਘਟਨਾ ‘ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ।
ASI ਸੰਜੀਵ ਕੁਮਾਰ ਨੇ ਦੱਸਿਆ ਕਿ ਮੰਗਲਵਾਰ ਨੂੰ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਂਪ ਦਿੱਤੀ ਗਈ। ਇਸ ਦੌਰਾਨ ਵਾਹਨ ਚਾਲਕ ਵਿਨੋਦ ਕੁਮਾਰ ਵਾਸੀ ਖੇੜਾ ਰੋਡ ਫਗਵਾੜਾ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।