ਹੁਸ਼ਿਆਰਪੁਰ | ਥਾਣਾ ਬੂਲੋਵਾਲ ਤਹਿਤ ਪੈਂਦੇ ਇੱਕ ਪਿੰਡ ਵਿੱਚ ਕੁੜੀ ਨਾਲ ਗੈਂਗਰੇਪ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਪੀੜਤਾ ਨੇ ਜਹਿਰ ਖਾ ਕੇ ਜਾਨ ਦੇ ਦਿੱਤੀ।
ਪੀੜਤਾ ਦੀ ਮਾਂ ਨੇ ਦੱਸਿਆ ਕਿ 28 ਮਾਰਚ ਨੂੰ ਸਵੇਰੇ 10 ਵਜੇ ਉਨ੍ਹਾਂ ਦੀ 17 ਸਾਲ ਦੀ ਬੇਟੀ ਆਪਣੀ ਸਹੇਲੀ ਘਰ ਪੜ੍ਹਣ ਵਾਸਤੇ ਗਈ ਸੀ। ਰਸਤੇ ਵੀ ਪਿੰਡ ਦੇ ਦੋ ਲੜਕੇ ਲਵਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਕੁੜੀ ਨੂੰ ਜਬਰਦਸਤੀ ਕਾਰ ‘ਚ ਬੈਠਾ ਲਿਆ ਤੇ ਆਪਣੇ ਨਾਲ ਲੈ ਗਏ ਤੇ ਫਿਰ ਰੇਪ ਕੀਤਾ।
ਦੁਪਿਹਰ ਤੋਂ ਬਾਅਦ ਜਦੋਂ ਪੀੜਿਤ ਕੁੜੀ ਘਰ ਪਹੁੰਚੀ ਤਾਂ ਉਸ ਨੇ ਸਾਰੀ ਗੱਲ ਦੱਸੀ। ਪੀੜਿਤ ਦੀ ਮਾਂ ਨੇ ਦੱਸਿਆ ਉਸੀ ਰਾਤ 8 ਵਜੇ ਕੁੜੀ ਉਲਟੀਆਂ ਕਰਨ ਲੱਗੀ। ਪੁੱਛਣ ਤੇ ਉਸ ਨੇ ਦੱਸਿਆ ਕਿ ਹੁਣ ਉਹ ਜੀਣਾ ਨਹੀਂ ਚਾਹੁੰਦੀ ਅਤੇ ਉਸ ਨੇ ਜਹਿਰ ਖਾ ਲਿਆ ਹੈ।
ਇਸ ਤੋਂ ਬਾਅਦ ਉਸ ਨੂੰ ਸਿਵਿਲ ਹਸਪਤਾਲ ਵਿੱਚ ਲੈ ਕੇ ਗਏ। ਇਥੋਂ ਉਸ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਿਲ ਕਰਾਇਆ ਗਿਆ ਪਰ ਉਸ ਦੀ ਮੌਤ ਹੋ ਗਈ।
ਡੀਐਸਪੀ ਸਤਿੰਦਰ ਕੁਮਾਰ ਨੇ ਦੱਸਿਆ ਕਿ ਮਾਂ ਦੇ ਬਿਆਨ ਦੇ ਅਧਾਰ ਤੇ ਆਰੋਪੀਆ ਖਿਲਾਫ਼ ਧਾਰਾ 376, 306, 366-ਏ, 506, 365 ਤੇ 34 ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਤਲਾਸ਼ ਜਾਰੀ ਹੈ।
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)