ਹੁਸ਼ਿਆਰਪੁਰ : ਘਰਵਾਲੀ ਤੋਂ ਤੰਗ ਆ ਕੇ ਨਿਗਲਿਆ ਜ਼ਹਿਰੀਲਾ ਪਦਾਰਥ, ਮਾਪਿਆਂ ਦਾ ਇਕਲੌਤਾ ਪੁੱਤ ਸੀ ਗੌਰਵ

0
1018

ਹੁਸ਼ਿਆਰਪੁਰ| ਬੀਤੇ ਦਿਨੀਂ ਬਲਾਕ ਹਾਜੀਪੁਰ ਦੇ ਪਿੰਡ ਘਗਵਾਲ ਦੇ ਰਹਿਣ ਵਾਲੇ ਇੱਕ ਨੌਜਵਾਨ ਨੇ ਆਪਣੀ ਪਤਨੀ ਤੋਂ ਦੁਖੀ ਹੋ ਕੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਸੀ। ਜਿਸ ਤੋਂ ਬਾਅਦ ਅੱਜ ਉਸਦੀ ਇਲਾਜ ਦੌਰਾਨ ਮੌਤ ਹੋ ਗਈ।

ਪਰਿਵਾਰਕ ਮੈਂਬਰਾਂ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਦੀ ਪਹਿਚਾਣ ਗੌਰਵ ਰਾਣਾ ਪੁੱਤਰ ਮਹਿੰਦਰ ਸਿੰਘ ਪਿੰਡ ਘਗਵਾਲ ਵਜੋਂ ਹੋਈ ਹੈ।ਮ੍ਰਿਤਕ ਨੌਜਵਾਨ ਦਾ ਵਿਆਹ ਤਿੰਨ ਸਾਲ ਪਹਿਲਾਂ ਹੋਇਆ ਸੀ, ਜਿਸ ਤੋਂ ਬਾਅਦ ਗੌਰਵ ਅਤੇ ਉਸਦੀ ਪਤਨੀ ਦੇ ਵਿੱਚ ਆਪਸੀ ਮਤਭੇਦ ਸ਼ੁਰੂ ਹੋ ਗਿਆ। ਜਿਸ ਦੇ ਕਾਰਨ ਦੋਵਾਂ ਦੀ ਆਏ ਦਿਨ ਲੜਾਈ ਹੁੰਦੀ ਰਹਿੰਦੀ ਸੀ।

ਇਹ ਨੌਜਵਾਨ ਪਹਿਲਾਂ ਵਿਦੇਸ਼ ਵਿੱਚ ਕੰਮ ਕਰਦਾ ਸੀ ਤੇ ਹੁਣ ਪਿੰਡ ਵਿੱਚ ਹੀ ਖੇਤੀਬਾੜੀ ਦਾ ਕੰਮ ਕਰ ਰਿਹਾ ਸੀ। ਨੌਜਵਾਨ ਪਿਛਲੇ ਕਈ ਦਿਨਾਂ ਤੋਂ ਪਤਨੀ ਦੇ ਨਾਲ ਆਏ ਦਿਨ ਹੋ ਰਹੀ ਲੜਾਈ ਕਾਰਨ ਬਹੁਤ ਪ੍ਰੇਸ਼ਾਨ ਸੀ। ਜਿਸ ਦੇ ਕਾਰਨ ਉਸ ਵੱਲੋਂ ਜ਼ਹਿਰੀਲ਼ਾ ਪਦਾਰਥ ਨਿਗਲ ਲਿਆ ਗਿਆ, ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ।

ਪਰਿਵਾਰ ਨੇ ਇਨਸਾਫ ਦੀ ਮੰਗ ਕਰਦਿਆਂ ਸਖਤ ਕਰਵਾਈ ਦੀ ਮੰਗ ਕੀਤੀ ਹੈ। ਇਸ ਮਾਮਲੇ ਵਿੱਚ ਜਦੋਂ ਥਾਣਾ ਹਾਜੀਪੁਰ ਦੇ ਏਐੱਸਆਈ ਓਮ ਪ੍ਰਕਾਸ਼ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਹ ਪੁਲਿਸ ਥਾਣੇ ਵਿੱਚ ਨਹੀਂ ਮਿਲੇ ਅਤੇ ਵਾਰ-ਵਾਰ ਫੋਨ ਕਰਨ ‘ਤੇ ਵੀ ਉਨ੍ਹਾਂ ਵੱਲੋਂ ਫੋਨ ਨਹੀਂਂ ਚੁੱਕਿਆ ਗਿਆ। ਪਰ ਹਾਜੀਪੁਰ ਪੁਲਿਸ ਵੱਲੋਂ ਗੌਰਵ ਦੀ ਪਤਨੀ ਸਿਮਰਨ ਖਿਲਾਫ ਧਾਰਾ 306 ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ।