ਦਸੂਹਾ, 24 ਮਾਰਚ | ਜਲੰਧਰ-ਪਠਾਨਕੋਟ ਮੁੱਖ ਮਾਰਗ ‘ਤੇ ਟਿੱਪਰ ਦੀ ਲਪੇਟ ‘ਚ ਆਉਣ ਨਾਲ ਬਾਈਕ ਸਵਾਰ 3 ਸਾਲ ਦੀ ਬੱਚੀ ਅਤੇ ਉਸ ਦੀ ਮਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਇਸ ਹਾਦਸੇ ‘ਚ ਬਾਈਕ ਸਵਾਰ ਔਰਤ ਦਾ ਪਤੀ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਤੋਂ ਬਾਅਦ ਰਾਹਗੀਰਾਂ ਦੀ ਮਦਦ ਨਾਲ ਮਾਂ-ਧੀ ਨੂੰ ਮੁਕੇਰੀਆਂ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਇਸ ਮਾਮਲੇ ‘ਚ ਪੁਲਿਸ ਨੇ ਘਟਨਾ ਨੂੰ ਅੰਜਾਮ ਦੇਣ ਵਾਲੇ ਵਾਹਨ ਦੀ ਭਾਲ ਲਈ ਸੜਕ ’ਤੇ ਲੱਗੇ ਸੀਸੀਟੀਵੀ ਕੈਮਰੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ ਬਾਈਕ ਸਵਾਰ ਨੰਦ ਕਿਸ਼ੋਰ ਪੁੱਤਰ ਸ਼ਕੀਨ ਚੰਦ ਵਾਸੀ ਬਹਿ ਦੂਲੋ ਥਾਣਾ ਤਲਵਾੜਾ ਨੇ ਦੱਸਿਆ ਕਿ ਉਹ ਆਪਣੀ ਪਤਨੀ ਮਧੂ ਬਾਲਾ ਅਤੇ 3 ਸਾਲਾ ਬੇਟੀ ਆਸ਼ਿਆ ਨਾਲ ਮੁਕੇਰੀਆਂ ਦੇ ਪਿੰਡ ਜਹਾਨਪੁਰ ਜਾ ਰਿਹਾ ਸੀ।
ਜਦੋਂ ਉਹ ਮੁਕੇਰੀਆਂ ‘ਚ ਜਲੰਧਰ-ਪਠਾਨਕੋਟ ਮੁੱਖ ਸੜਕ ’ਤੇ ਭੰਗਾਲਾ ਚੌਕ ਨੇੜੇ ਪੁੱਜੇ ਤਾਂ ਪਿੱਛੋਂ ਆ ਰਹੇ ਇਕ ਤੇਜ਼ ਰਫ਼ਤਾਰ ਟਿੱਪਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ‘ਚ ਪਤਨੀ ਅਤੇ ਬੇਟੀ ਦੀ ਮੌਤ ਹੋ ਗਈ।