ਹੋਸ਼ਿਆਰਪੁਰ, 10 ਸਤੰਬਰ | ਹੁਸ਼ਿਆਰਪੁਰ ਦੇ ਦਸੂਹਾ ‘ਚ ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਅੱਡਾ ਗਰਨਾ ਸਾਹਿਬ ਨੂੰ ਪੈਦਲ ਜਾ ਰਹੇ ਇੱਕੋ ਪਰਿਵਾਰ ਦੇ ਤਿੰਨ ਜੀਆਂ ਨੂੰ ਬੱਸ ਨੇ ਟੱਕਰ ਮਾਰ ਦਿੱਤੀ। ਇਸ ਕਾਰਨ ਇੱਕ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਦੋ ਗੰਭੀਰ ਜ਼ਖ਼ਮੀ ਹੋ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਪੈਨਸ਼ਨ ਲੈਣ ਜਾ ਰਹੇ ਮਾਂ, ਪੁੱਤ ਤੇ ਪਿਤਾ ਨੂੰ ਗਰਨਾ ਸਾਹਿਬ ਨੇੜੇ ਤਿੰਨਾਂ ਨੂੰ ਇੱਕ ਪ੍ਰਾਈਵੇਟ ਬੱਸ ਨੇ ਟੱਕਰ ਮਾਰ ਦਿੱਤੀ। ਹਾਦਸੇ ‘ਚ ਵਿਅਕਤੀ ਸ਼ਾਮਲਾਲ ਦੀ ਮੌਤ ਹੋ ਗਈ ਅਤੇ ਉਸ ਦੀ ਪਤਨੀ ਪਰਮਜੀਤ ਕੌਰ ਅਤੇ ਪੁੱਤਰ ਸੁਖਵਿੰਦਰ ਸਿੰਘ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ।