ਹੁਸ਼ਿਆਰਪੁਰ : ਪੈਟਰੋਲ ਪੰਪ ਦੇ ਕਰਮਚਾਰੀ ਨੂੰ ਅਣਪਛਾਤਿਆਂ ਮਾਰੀਆਂ ਗੋਲ਼ੀਆਂ, ਹਾਲਤ ਗੰਭੀਰ, ਜਲੰਧਰ ਰੈਫਰ
ਹੁਸ਼ਿਆਰਪੁਰ | ਇਥੋਂ ਇਕ ਵਾਰਦਾਤ ਦੀ ਖਬਰ ਸਾਹਮਣੇ ਆਈ ਹੈ। ਸੋਮਵਾਰ ਰਾਤ ਹੁਸ਼ਿਆਰਪੁਰ-ਦਸੂਹਾ ਸੜਕ ’ਤੇ ਪੈਂਦੇ ਪਿੰਡ ਘਾਸੀਪੁਰ ਨਜ਼ਦੀਕ ਇਕ ਪੈਟਰੋਲ ਪੰਪ ਦੇ ਕਰਿੰਦੇ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲ਼ੀਆਂ ਮਾਰ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ।
ਜਾਣਕਾਰੀ ਦਿੰਦਿਆਂ ਥਾਣਾ ਹਰਿਆਣਾ ਦੇ ਐੱਸਐੱਚਓ ਨਰਿੰਦਰ ਕੁਮਾਰ ਨੇ ਦੱਸਿਆ ਕਿ ਇਹ ਘਟਨਾ ਰਾਤ ਸਵਾ 10 ਵਜੇ ਦੇ ਕਰੀਬ ਦੀ ਹੈ। ਥਾਣਾ ਹਰਿਆਣਾ ਪੁਲਿਸ ਨੂੰ ਸੂਚਨਾ ਮਿਲੀ ਕਿ ਪੈਟਰੋਲ ਪੰਪ ਦੇ ਕਰਿੰਦੇ ਸੁਨੀਲ ਠਾਕੁਰ ਪੁੱਤਰ ਕੇਹਰ ਸਿੰਘ ਵਾਸੀ ਖਟਰੇਲ, ਜ਼ਿਲ੍ਹਾ ਹਮੀਰਪੁਰ, ਹਿਮਾਚਲ ਪ੍ਰਦੇਸ਼ ਨੂੰ 2 ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਆਏ 4 ਅਣਪਛਾਤਿਆਂ ਨੇ ਗੋਲ਼ੀਆਂ ਮਾਰ ਦਿੱਤੀਆਂ।
ਇਕ ਗੋਲ਼ੀ ਸੁਨੀਲ ਠਾਕੁਰ ਦੇ ਮੋਢੇ ਤੇ ਦੂਸਰੀ ਗੋਲ਼ੀ ਉਸ ਦੀ ਲੱਤ ’ਤੇ ਲੱਗੀ, ਜਿਸ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਦਾਖ਼ਲ ਕਰਵਾਇਆ ਗਿਆ। ਜਿਥੋਂ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਜਲੰਧਰ ਰੈਫ਼ਰ ਕਰ ਦਿੱਤਾ ਗਿਆ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਸੀ।
ਵੇਖੋ ਵੀਡੀਓ
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ