&NewLine;<p class&equals;"wp-block-paragraph"><strong>ਹੁਸ਼ਿਆਰਪੁਰ&comma; 13 ਸਤੰਬਰ&vert;<&sol;strong>  à¨¦à©à¨¬à¨ˆ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ&period; ਐਸ&period;ਪੀ&period; ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਹੁਸ਼ਿਆਰਪੁਰ ਦੇ ਦੀਪ ਨਗਰ ਨਾਲ ਸਬੰਧਤ 22 ਸਾਲਾ ਹਰਜੋਤ ਸਿੰਘ ਪੁੱਤਰ ਸੁਰਿੰਦਰ ਸਿੰਘ ਦੀ ਦੇਹ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ&period; ਐਸ&period;ਪੀ&period; ਸਿੰਘ ਓਬਰਾਏ ਨੇ ਦੱਸਿਆ ਕਿ ਮਾਪਿਆਂ ਦਾ ਇਕਲੌਤਾ ਪੁੱਤਰ ਹਰਜੋਤ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਆਰਥਿਕ ਹਾਲਾਤ ਸੁਧਾਰਨ ਲਈ ਕਰੀਬ ਡੇਢ ਸਾਲ ਪਹਿਲਾਂ ਹੀ ਦੁਬਈ ਆਇਆ ਸੀ। ਬੀਤੀ 30 ਅਗਸਤ ਨੂੰ ਅਚਾਨਕ ਦਿਲ ਦਾ ਦੌਰਾ ਪੈ ਜਾਣ ਕਾਰਨ ਉਸ ਦੀ ਮੌਤ ਹੋ ਗਈ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਡਾ&period; ਓਬਰਾਏ ਨੇ ਦਸਿਆ ਕਿ ਇਸ ਘਟਨਾ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨਾਲ ਸੰਪਰਕ ਕਰ ਕੇ ਦੱਸਿਆ ਕਿ ਮ੍ਰਿਤਕ ਹਰਜੋਤ ਸਿੰਘ ਜੋ ਕਿ ਆਪਣੇ ਬਜ਼ੁਰਗ ਮਾਪਿਆਂ ਦਾ ਇਕੋ-ਇਕ ਸਹਾਰਾ ਸੀ&comma; ਉਸ ਦੀ ਦੇਹ ਭਾਰਤ ਭੇਜਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਉਪਰੰਤ ਉਨ੍ਹਾਂ ਭਾਰਤੀ ਦੂਤਾਵਾਸ ਦੇ ਸਹਿਯੋਗ ਅਤੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ &&num;8216&semi;ਚ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਹਰਜੋਤ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਦੌਰਾਨ ਹਵਾਈ ਅੱਡੇ &&num;8216&semi;ਤੇ ਮ੍ਰਿਤਕ ਦੇਹ ਲੈਣ ਪਹੁੰਚੇ ਹਰਜੋਤ ਸਿੰਘ ਦੇ ਚਚੇਰੇ ਭਰਾ ਇਕਬਾਲ ਸਿੰਘ&comma; ਦੋਸਤ ਸ਼ਿਵਮ ਠਾਕੁਰ ਅਤੇ ਰਿਸ਼ਤੇਦਾਰਾਂ ਨੇ ਡਾ&period;ਐਸ&period;ਪੀ&period; ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਦੀ ਬਦੌਲਤ ਹੀ ਹਰਜੋਤ ਦੇ ਬਜ਼ੁਰਗ ਮਾਪਿਆਂ ਤੇ ਹੋਰਨਾਂ ਪ੍ਰਵਾਰਕ ਮੈਂਬਰਾਂ ਨੂੰ ਉਸ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;