ਹੁਸ਼ਿਆਰਪੁਰ/ਦਸੂਹਾ, 27 ਜਨਵਰੀ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਦੇਰ ਰਾਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਦਸੂਹਾ ਦੇ ਬਾਹਰਵਾਰ ਐਮਾ ਮਾਂਗਟ ਅਤੇ ਉੱਚੀ ਬੱਸੀ ਵਿਚਕਾਰ ਭਿਆਨਕ ਸੜਕ ਹਾਦਸਾ ਵਾਪਰ ਗਿਆ। ਹਾਦਸੇ ਵਿਚ 5 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਜ਼ਖਮੀ ਹੋ ਗਏ। ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ ਹੋਣ ਨਾਲ ਉਕਤ ਹਾਦਸਾ ਵਾਪਰਿਆ।
ਜ਼ਖਮੀਆਂ ਨੂੰ ਇਲਾਜ ਲਈ ਅੰਮ੍ਰਿਤਸਰ ਵਿਚ ਦਾਖਲ ਕਰਵਾਇਆ ਗਿਆ। ਹਾਦਸੇ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ। ਹਾਦਸੇ ਵਿਚ ਸ਼ਾਮਲ ਕੈਂਟਰ ਚਾਲਕ ਵੀ ਜ਼ਖਮੀਆਂ ਵਿਚ ਸ਼ਾਮਲ ਹਨ। ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਰਾਹਤ ਕੰਮ ਸ਼ੁਰੂ ਕਰ ਦਿੱਤੇ। ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।
ਲਿੰਕ ‘ਤੇ ਕਲਿੱਕ ਕਰਕੇ ਵੇਖੋ ਵੀਡੀਓ
https://www.facebook.com/punjabibulletinworld/videos/7487029044682455
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)




































