ਹੁਸ਼ਿਆਰਪੁਰ : ਭਾਰੀ ਮੀਂਹ ਕਾਰਨ ਘਰ ਦੀ ਡਿੱਗੀ ਛੱਤ, ਮਲਬੇ ਹੇਠਾਂ ਦੱਬ ਕੇ ਬਜ਼ੁਰਗ ਦੀ ਮੌਤ

0
1399

ਹੁਸ਼ਿਆਰਪੁਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਦੇ ਪਿੰਡ ਬੱਦੋਵਾਲ ਵਿਚ ਭਾਰੀ ਮੀਂਹ ਕਾਰਨ ਘਰ ਦੀ ਛੱਤ ਡਿੱਗਣ ਕਾਰਨ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਹਿੰਦਰ ਸਿੰਘ ਵਜੋਂ ਹੋਈ ਹੈ, ਜਿਸ ਦੀ ਉਮਰ ਕਰੀਬ 75 ਸਾਲ ਦੱਸੀ ਜਾ ਰਹੀ ਹੈ। ਮ੍ਰਿਤਕ ਮਹਿੰਦਰ ਸਿੰਘ ਦੇ ਪੁੱਤਰ ਹਰਜੀਤ ਸਿੰਘ ਨੇ ਕਿਹਾ ਕਿ ਬੀਤੀ ਰਾਤ ਉਹ ਕੰਮ ਤੋਂ ਆਇਆ ਅਤੇ ਪਿਤਾ ਨੂੰ ਰੋਟੀ ਦਿੱਤੀ। ਰੋਟੀ ਖਾਨ ਮਗਰੋਂ ਉਹ ਕਮਰੇ ਵਿਚ ਸੌਂ ਗਏ ਪਰ ਜਦੋਂ ਅਗਲੀ ਸਵੇਰ ਉੱਠ ਕੇ ਦੇਖਿਆ ਤਾਂ ਉਨ੍ਹਾਂ ਦੇ ਘਰ ਦੀ ਛੱਤ ਡਿੱਗੀ ਹੋਈ ਸੀ ਅਤੇ ਉਸ ਦੇ ਪਿਤਾ ਜੀ ਦੀ ਮੌਤ ਹੋ ਗਈ ਸੀ।

ਪਿੰਡ ਵਾਸੀਆਂ ਨੇ ਦੱਸਿਆ ਕਿ ਮਲਬੇ ਹੇਠ ਦੱਬਣ ਕਾਰਨ ਮਹਿੰਦਰ ਸਿੰਘ ਦੀ ਮੌਤ ਹੋ ਗਈ ਹੈ ਅਤੇ ਘਰ ਦੀ ਹਾਲਤ ਵੀ ਖਸਤਾ ਹੈ ਅਤੇ ਪਰਿਵਾਰ ਦਿਹਾੜੀ-ਮਜ਼ਦੂਰੀ ਕਰਕੇ ਘਰ ਦਾ ਗੁਜ਼ਾਰਾ ਚਲਾਉਂਦਾ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਹਰਜੀਤ ਦੀ ਮਾਲੀ ਸਹਾਇਤਾ ਕੀਤੀ ਜਾਵੇ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ