ਹੁਸ਼ਿਆਰਪੁਰ : ਜਿਊਲਰੀ ਸ਼ਾਪ ਦੀ ਕੰਧ ਤੋੜ ਕੇ 9 ਲੱਖ ਦੇ ਗਹਿਣੇ ਲੈ ਗਏ ਚੋਰ, ਜਾਂਦੇ ਹੋਏ ਇਕ ਹੋਰ ਦੁਕਾਨ ਨੂੰ ਬਣਾਇਆ ਨਿਸ਼ਾਨਾ

0
961

ਹੁਸ਼ਿਆਰਪੁਰ, 17 ਦਸੰਬਰ | ਇਥੋਂ ਦੇ ਹਲਕਾ ਮੁਕੇਰੀਆਂ ਦੇ ਪਿੰਡ ਨੰਗਲ ਬਹਿਲਾਂ ‘ਚ 2 ਦੁਕਾਨਾਂ ‘ਚੋਂ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰ ਦੁਕਾਨ ਦਾ ਸ਼ਟਰ ਤੋੜ ਕੇ ਅਤੇ ਦੁਕਾਨ ਦੇ ਬਾਥਰੂਮ ਦੀ ਕੰਧ ਭੰਨ ਕੇ ਅੰਦਰ ਦਾਖਲ ਹੋਏ। ਇਸ ਤੋਂ ਬਾਅਦ ਬਦਮਾਸ਼ਾਂ ਨੇ ਕਰੀਬ 9 ਲੱਖ ਰੁਪਏ ਦੇ ਸੋਨੇ ਦੇ ਗਹਿਣੇ ਅਤੇ ਇਕ ਹੋਰ ਵੈਲਡਿੰਗ ਦੀ ਦੁਕਾਨ ਤੋਂ 80 ਹਜ਼ਾਰ ਰੁਪਏ ਦੀ ਨਕਦੀ ਅਤੇ ਵੈਲਡਿੰਗ ਦਾ ਸਾਮਾਨ ਚੋਰੀ ਕਰ ਲਿਆ। ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ।

ਪੱਪਾ ਜਿਊਲਰਜ਼ ਦੇ ਮਾਲਕ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਉਹ ਰਾਤ ਨੂੰ ਆਪਣੀ ਦੁਕਾਨ ਬੰਦ ਕਰਕੇ ਘਰ ਚਲਾ ਗਿਆ ਸੀ ਪਰ ਜਦੋਂ ਸਵੇਰੇ ਆ ਕੇ ਦੇਖਿਆ ਤਾਂ ਉਹ ਹੈਰਾਨ ਰਹਿ ਗਿਆ। ਚੋਰਾਂ ਨੇ ਬਾਥਰੂਮ ਦੀ ਕੰਧ ਤੋੜ ਕੇ ਦੁਕਾਨ ‘ਚੋਂ 9 ਲੱਖ ਰੁਪਏ ਦੇ ਸੋਨੇ ਦੇ ਗਹਿਣੇ ਚੋਰੀ ਕਰ ਲਏ। ਜਾਂਦੇ ਸਮੇਂ ਚੋਰ ਸੀਸੀਟੀਵੀ ਦੀ ਡੀਵੀਆਰ ਵੀ ਆਪਣੇ ਨਾਲ ਲੈ ਗਏ।

ਵੈਲਡਿੰਗ ਦੀ ਦੁਕਾਨ ਦੇ ਮਾਲਕ ਰਘੁਵੀਰ ਸਿੰਘ ਦਾ ਕਹਿਣਾ ਹੈ ਕਿ ਚੋਰਾਂ ਨੇ ਪਹਿਲਾਂ ਉਸ ਦੀ ਦੁਕਾਨ ਦਾ ਤਾਲਾ ਤੋੜਿਆ ਅਤੇ ਫਿਰ 80 ਹਜ਼ਾਰ ਰੁਪਏ ਦੀ ਨਕਦੀ ਅਤੇ ਵੈਲਡਿੰਗ ਦਾ ਸਾਮਾਨ ਚੋਰੀ ਕਰ ਲਿਆ। ਇਸ ਮਾਮਲੇ ਸਬੰਧੀ ਹਾਜੀਪੁਰ ਥਾਣਾ ਇੰਚਾਰਜ ਅਮਰਜੀਤ ਕੌਰ ਦਾ ਕਹਿਣਾ ਹੈ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ ਅਤੇ ਜਲਦੀ ਤੋਂ ਜਲਦੀ ਚੋਰਾਂ ਦਾ ਪਤਾ ਲਗਾਇਆ ਜਾਵੇਗਾ।