ਹੁਸ਼ਿਆਰਪੁਰ/ਗੜ੍ਹਸ਼ੰਕਰ, 8 ਜਨਵਰੀ | ਗੜ੍ਹਸ਼ੰਕਰ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਪਿੰਡ ਬੀਣੇਵਾਲ ਵਿਖੇ ਰੇਤ ਰਾਤ ਧੁੰਦ ਕਾਰਨ ਇਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਜਰਨੈਲ ਸਿੰਘ 25 ਸਾਲ ਪੁੱਤਰ ਸੁਰਜੀਤ ਸਿੰਘ ਵਾਸੀ ਮਹਿਤਪੁਰ ਥਾਣਾ ਸਦਰ ਨੰਗਲ ਜ਼ਿਲ੍ਹਾ ਰੂਪਨਗਰ ਵਜੋਂ ਹੋਈ ਹੈ। ਜਰਨੈਲ ਸਿੰਘ ਆਪਣੀ ਟਰੈਕਟਰ-ਟਰਾਲੀ ਵਿੱਚ ਰੇਤਾ ਲੈ ਕੇ ਗੜ੍ਹਸ਼ੰਕਰ ਵੱਲ ਆ ਰਿਹਾ ਸੀ। ਪਿੰਡ ਬੀਣੇਵਾਲ ਵਿਖੇ ਧੁੰਦ ਕਾਰਨ ਉਸਦਾ ਟਰੈਕਟਰ ਮਿੱਟੀ ਦੀ ਢੇਰੀ ‘ਤੇ ਚੜ੍ਹ ਗਿਆ, ਜਿਸ ਤੋਂ ਉਹ ਹੇਠਾਂ ਡਿੱਗ ਪਿਆ। ਟਰੈਕਟਰ ਥੱਲੇ ਆਉਣ ਕਾਰਨ ਜਰਨੈਲ ਸਿੰਘ ਦੀ ਮੌਤ ਹੋ ਗਈ।
ਇਸ ਘਟਨਾ ਸਬੰਧੀ ਸੋਮਵਾਰ ਨੂੰ ਰਾਹਗੀਰਾਂ ਵੱਲੋਂ ਫੋਨ ਕਰਕੇ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ।
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)