<p><strong>ਹੁਸ਼ਿਆਰਪੁਰ&comma; 21 ਜਨਵਰੀ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਦੇ ਹਲਕਾ ਦਸੂਹਾ ਵਿਚ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ਉਤੇ ਟਰੱਕ ਦੀ ਲਪੇਟ ਵਿਚ ਆਉਣ ਨਾਲ ਕਾਰ ਸਵਾਰ 26 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ ਜਦੋਂਕਿ ਉਸ ਦੇ ਦੋਸਤ ਦੇ ਮਾਮੂਲੀ ਸੱਟਾਂ ਵੱਜੀਆਂ। ਮ੍ਰਿਤਕ ਦੀ ਪਛਾਣ ਸਤਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਨਾਰਪੁਰ ਮੁਕੇਰੀਆਂ ਵਜੋਂ ਹੋਈ ਹੈ। ਹਾਦਸੇ ਮਗਰੋਂ ਟਰੱਕ ਚਾਲਕ ਵਾਹਨ ਸਮੇਤ ਫਰਾਰ ਹੋ ਗਿਆ। ਪੁਲਿਸ ਵੱਲੋਂ ਮ੍ਰਿਤਕ ਦੇ ਸਾਥੀ ਦੇ ਬਿਆਨਾਂ &OpenCurlyQuote;ਤੇ ਟਰੱਕ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।<&sol;p>&NewLine;<p>ਮ੍ਰਿਤਕ ਦੇ ਸਾਥੀ ਰਾਕੇਸ਼ ਕੁਮਾਰ ਨੇ ਕਿਹਾ ਕਿ ਸਤਿੰਦਰ ਤੇ ਮੈਂ ਦਿੱਲੀ ਤੋਂ ਮੁਕੇਰੀਆਂ ਆਪਣੇ ਘਰ ਆ ਰਹੇ ਸਨ ਜਿਵੇਂ ਹੀ ਦਸੂਹਾ-ਨੈਸ਼ਨਲ ਹਾਈਵੇ ਉਤੇ ਪਹੁੰਚੇ ਤਾਂ ਪਿੱਛੇ ਤੋਂ ਆ ਰਹੇ ਟਰੱਕ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਮ੍ਰਿਤਕ ਸਾਥੀ ਸਤਿੰਦਰ ਸਿੰਘ ਦੇ ਵੀ ਗੰਭੀਰ ਸੱਟਾਂ ਵੱਜੀਆਂ ਹਨ।<&sol;p>&NewLine;<p>ਪੁਲਿਸ ਦੀ ਮਦਦ ਨਾਲ ਦੋਵਾਂ ਨੂੰ ਦਸੂਹਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਸਤਿੰਦਰ ਨੂੰ ਮ੍ਰਿਤਕ ਐਲਾਨ ਦਿੱਤਾ। ਜਾਂਚ ਅਧਿਕਾਰੀ ਅਨਿਲ ਕੁਮਾਰ ਨੇ ਦੱਸਿਆ ਕਿ ਟਰੱਕ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਟਰੱਕ ਡਰਾਈਵਰ ਦੀ ਪਛਾਣ ਲਈ ਰਸਤੇ &OpenCurlyQuote;ਤੇ ਲੱਗੇ ਸੀਸੀਟੀਵੀ ਨੂੰ ਵੀ ਖੰਗਾਲਿਆ ਜਾ ਰਿਹਾ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ<a href&equals;"https&colon;&sol;&sol;shorturl&period;at&sol;cmnxN"> https&colon;&sol;&sol;shorturl&period;at&sol;cmnxN<&sol;a> ਜਾਂ Whatsapp ਚੈਨਲ <a href&equals;"https&colon;&sol;&sol;shorturl&period;at&sol;oqMNR">https&colon;&sol;&sol;shorturl&period;at&sol;oqMNR<&sol;a> ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ &&num;8216&semi;ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;