ਹੁਸ਼ਿਆਰਪੁਰ : ਟਾਂਡਾ ਨੇੜੇ ਬੁਲੇਟ ਸਵਾਰ ਦੋ ਦੋਸਤਾਂ ਦੀ ਟਰੱਕ ਨਾਲ ਸਿੱਧੀ ਟੱਕਰ, ਇਕ ਥਾਈਂ ਮੁੱਕਿਆ, ਦੂਜੇ ਨੇ ਹਸਪਤਾਲ ਜਾ ਕੇ ਤੋੜਿਆ ਦਮ

0
1387
ਹੁਸ਼ਿਆਰਪੁਰ, 5 ਨਵੰਬਰ।  ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਦੇ ਪਿੰਡ ਦੇਹਰੀਵਾਲ ਮੋੜ ਨੇੜੇ ਇਕ ਬੁਲੇਟ ਮੋਟਰਸਾਈਕਲ ਤੇ ਟਰੱਕ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਦੋ ਬੁਲੇਟ ਸਵਾਰ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ।ਮ੍ਰਿਤਕ ਨੌਜਵਾਨਾਂ ਦੀ ਪਛਾਣ ਰਾਜ ਕੁਮਾਰ ਅਤੇ ਜਸ਼ਨ ਵਾਸੀ ਗੜੀ ਵਜੋਂ ਹੋਈ ਹੈ। ਇਹ ਹਾਦਸਾ ਸ਼ਨੀਵਾਰ ਦੇਰ ਰਾਤ ਵਾਪਰਿਆ।
ਜਾਣਕਾਰੀ ਅਨੁਸਾਰ ਦੋਵੇਂ ਮ੍ਰਿਤਕ ਬੁਲੇਟ ‘ਤੇ ਸਵਾਰ ਹੋ ਕੇ ਟਾਂਡਾ ਹੁਸ਼ਿਆਰਪੁਰ ਸੜਕ ‘ਤੇ ਜਾ ਰਹੇ ਸਨ ਕਿ ਉਨ੍ਹਾਂ ਨੂੰ ਅੱਗੇ ਤੋਂ ਆ ਰਹੇ ਇਕ ਟਰੱਕ ਨੇ ਸਿੱਧੀ ਟੱਕਰ ਮਾਰ ਦਿਤੀ। ਹਾਦਸਾ ਇੰਨਾ ਭਿਆਨਕ ਸੀ ਕਿ ਇਕ ਨੌਜਵਾਨ ਦੀ ਮੌਕੇ ‘ਤੇ ਮੌਤ ਹੋ ਗਈ ਜਦਕਿ ਦੂਜੇ ਨੌਜਵਾਨ ਨੇ ਹਸਪਤਾਲ ਵਿਚ ਦਮ ਤੋੜ ਦਿਤਾ। ਟਾਂਡਾ ਪੁਲਿਸ ਨੇ ਮੌਕੇ ‘ਤੇ ਪਹੁੰਚ ਮ੍ਰਿਤਕ ਨੌਜਵਾਨਾਂ ਦੀ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਅਗਲੀ ਕਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।