ਹੁਸ਼ਿਆਰਪੁਰ/ਗੜ੍ਹਸ਼ੰਕਰ, 17 ਅਕਤੂਬਰ | ਕੈਨੇਡਾ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਗੜ੍ਹਸ਼ੰਕਰ ਦੇ ਪਿੰਡ ਰਾਮਪੁਰ ਬਿਲੜੋਂ ਦੀ ਵਿਆਹੁਤਾ ਔਰਤ ਦਾ ਕੈਨੇਡਾ ‘ਚ ਪਤੀ ਵੱਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਕੁਲਵੰਤ ਕੌਰ 46 ਸਾਲ ਦੇ ਮਾਤਾ-ਪਿਤਾ ਗੁਰਬਖਸ਼ ਕੌਰ ਅਤੇ ਓਂਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਦਾ ਵਿਆਹ 10 ਸਾਲ ਪਹਿਲਾਂ ਬਲਵੀਰ ਸਿੰਘ ਨਾਲ ਹੋਇਆ ਸੀ ਜੋ ਕਿ ਨਿਊ ਵੈਸਟਮਿੰਸਟਰ ਕੈਨੇਡਾ ਵਿਚ ਰਹਿੰਦਾ ਹੈ।
3 ਦਿਨ ਪਹਿਲਾਂ ਉਨ੍ਹਾਂ ਨੂੰ ਪੁਲਿਸ ਦਾ ਫੋਨ ਆਇਆ ਕਿ ਉਨ੍ਹਾਂ ਦੀ ਧੀ ਕੁਲਵੰਤ ਕੌਰ ਦਾ ਉਸ ਦੇ ਪਤੀ ਬਲਵੀਰ ਸਿੰਘ ਵੱਲੋਂ ਛੁਰਾ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੁਲਵੰਤ ਕੌਰ 4 ਸਾਲ ਪਹਿਲਾਂ ਹੀ ਆਪਣੇ 9 ਸਾਲ ਦੇ ਪੁੱਤਰ ਨਾਲ ਕੈਨੇਡਾ ਗਈ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਇਹ ਪਤਾ ਨਹੀਂ ਹੈ ਕਿ ਪਤੀ-ਪਤਨੀ ਦਾ ਕਿਸ ਗੱਲ ਨੂੰ ਲੈ ਕੇ ਝਗੜਾ ਹੋਇਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਦੋਹਤਾ ਕੈਨੇਡਾ ਪੁਲਿਸ ਕੋਲ ਹੈ ਤੇ ਉਹ ਲਗਾਤਾਰ ਉਨ੍ਹਾਂ ਦੀ ਗੱਲ ਕਰਵਾ ਰਹੇ ਹਨ। ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਧੀ ਦੀ ਮ੍ਰਿਤਕ ਦੇਹ ਤੇ ਦੋਹਤਾ ਭਾਰਤ ਲਿਆਂਦੇ ਜਾਣ ਜਾਂ ਫਿਰ ਉਨ੍ਹਾਂ ਨੂੰ ਕੈਨੇਡਾ ਦਾ ਵੀਜ਼ਾ ਤੁਰੰਤ ਜਾਰੀ ਕੀਤਾ ਜਾਵੇ।
ਹੁਸ਼ਿਆਰਪੁਰ ਦੀ ਔਰਤ ਦਾ ਕੈਨੇਡਾ ‘ਚ ਬੇਰਹਿਮੀ ਨਾਲ ਕਤਲ; ਪਿੰਡ ‘ਚ ਸੋਗ ਦੀ ਲਹਿਰ
Related Post