ਚੰਡੀਗੜ੍ਹ | ਵਿਜੀਲੈਂਸ ਬਿਊਰੋ ਦੀ ਜਾਂਚ ਦਾ ਸਾਹਮਣਾ ਕਰ ਰਹੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਟੀਮ ਨੇ ਜ਼ੀਰਕਪੁਰ ਤੋਂ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਅਰੋੜਾ ਨੂੰ ਵਿਜੀਲੈਂਸ ਦੀ ਟੀਮ ਨੇ ਵਿਜੀਲੈਂਸ ਅਧਿਕਾਰੀ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦਿੰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਪਤਾ ਲੱਗਾ ਹੈ ਕਿ ਰਿਸ਼ਵਤ ਦੇਣ ਸਮੇਂ ਉਸ ਦੇ ਨਾਲ ਮੌਜੂਦ ਪੀ.ਏ. ਮਨੀ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਕਿਵੇਂ ਇਹ ਸਾਬਕਾ ਮੰਤਰੀ ਨੇ ਉਸ ਤੱਕ ਪਹੁੰਚ ਕੀਤੀ ਅਤੇ ਕਿਵੇਂ ਇਹ ਸੌਦਾ ਤੈਅ ਹੋਇਆ, ਜਿਸ ਪਿੱਛੋਂ ਸੁੰਦਰ ਅਰੋੜਾ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਭ ‘ਤੇ ਰਿਸ਼ਵਤ ਦਾ ਆਫਰ ਮਿਲਣ ਵਾਲੇ ਅਧਿਕਾਰੀ ਏ.ਆਈ.ਜੀ. ਮਨਮੋਹਨ ਸਿੰਘ ਨੇ ਖੁਦ ਵਿਸਤਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਵੇਂ ਸੁੰਦਰ ਸ਼ਾਮ ਅਰੋੜਾ ਨੇ ਉਨ੍ਹਾਂ ਨੂੰ ਇਹ ਪੇਸ਼ਕਸ਼ ਕੀਤੀ।
AIG ਮਨਮੋਹਨ ਕੁਮਾਰ ਨੇ ਦੱਸਿਆ ਕਿ ਕਿਉਂਕਿ ਮੈਂ ਵੀ ਹੁਸ਼ਿਆਰਪੁਰ ਦਾ ਰਹਿਣ ਵਾਲਾ ਹਾਂ, ਜਿਸ ਕਾਰਨ ਮੈਨੂੰ ਪਹਿਲਾਂ ਤੋਂ ਹੀ ਜਾਣਕਾਰ ਸੀ। ਅਰੋੜਾ ਨੇ ਦੋ ਦਿਨ ਪਹਿਲਾਂ 14 ਅਕਤੂਬਰ, 2022 ਨੂੰ ਉਨਾਂ ਘਰ ਪਹੁੰਚ ਕੇ ਮੁਲਾਕਾਤ ਕੀਤੀ ਅਤੇ ਉਸ ਵਿਰੁੱਧ ਚੱਲ ਰਹੀ ਵਿਜੀਲੈਂਸ ਜਾਂਚ ਵਿੱਚ ਮੱਦਦ ਕਰਨ ਲਈ ਉਸਨੂੰ ਇੱਕ ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਹੈ। ਵਿਜੀਲੈਂਸ ਬਿਊਰੋ ਦੇ ਮੁਖੀ ਨੇ ਅੱਗੇ ਕਿਹਾ ਕਿ ਸਾਬਕਾ ਮੰਤਰੀ ਨੇ ਅਗਲੇ ਦਿਨ 15 ਅਕਤੂਬਰ 2022 ਨੂੰ 50 ਲੱਖ ਰੁਪਏ ਮੌਕੇ ਉਤੇ ਦੇਣ ਅਤੇ ਬਕਾਇਆ ਰਕਮ ਬਾਅਦ ਵਿੱਚ ਦੇਣ ਦੀ ਗੱਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਏ.ਆਈ.ਜੀ ਨੇ ਇਸ ਬਾਰੇ ਮੁੱਖ ਡਾਇਰੈਕਟਰ ਨੂੰ ਜਾਣੂ ਕਰਵਾ ਦਿੱਤਾ, ਜਿਨ੍ਹਾਂ ਨੇ ਮੁਲਜ਼ਮ ਮੰਤਰੀ ਖ਼ਿਲਾਫ਼ ਰਿਸ਼ਵਤਖੋਰੀ ਦਾ ਕੇਸ ਦਰਜ ਕਰਨ ਦੇ ਹੁਕਮ ਦੇ ਦਿੱਤੇ।
ਦੱਸ ਦੇਈਏ ਕਿ ਅਰੋੜਾ ਪਿਛਲੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿੱਚ ਕੈਬਨਿਟ ਮੰਤਰੀ ਸਨ। ਕਾਂਗਰਸ ਸਰਕਾਰ ਦੇ ਤਖਤਾਪਲਟ ਤੋਂ ਬਾਅਦ ਜਦੋਂ ਚਰਨਜੀਤ ਸਿੰਘ ਨੂੰ ਮੁੱਖ ਮੰਤਰੀ ਬਣਾਇਆ ਗਿਆ ਤਾਂ ਅਰੋੜਾ ਨੂੰ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ। ਇਸੇ ਸਾਲ ਅਰੋੜਾ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਤੋਂ ਚੋਣ ਹਾਰ ਗਏ ਸਨ। ਅਰੋੜਾ ਕੁਝ ਸਮਾਂ ਪਹਿਲਾਂ ਭਾਜਪਾ ‘ਚ ਸ਼ਾਮਲ ਹੋਏ ਸਨ।