ਬਿਹਾਰ ‘ਚ ਹੈਵਾਨੀਅਤ : 12 ਸਾਲਾ ਬੱਚੀ ਨਾਲ ਗੈਂਗਰੇਪ, ਹੱਥ ਤੋੜੇ, ਅੱਖਾਂ ਭੰਨਣ ਦੀ ਵੀ ਕੋਸ਼ਿਸ਼

0
1599

ਬਿਹਾਰ ਦੇ ਬੇਤੀਆ ਵਿੱਚ ਇੱਕ ਸ਼ਰਮਸਾਰ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। 12 ਸਾਲ ਦੀ ਨਾਬਾਲਗ ਬੱਚੀ ਨਾਲ ਹੈਵਾਨੀਅਤ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਗਈਆਂ। ਦੋ ਨੌਜਵਾਨਾਂ ਨੇ ਪਹਿਲਾਂ ਕੁੜੀ ਨਾਲ ਗੈਂਗਰੇਪ ਕੀਤਾ। ਜਦੋਂ ਕੁੜੀ ਨੇ ਵਿਰੋਧ ਕੀਤਾ ਤਾਂ ਉਸ ਨੂੰ ਬੇਰਹਿਮੀ ਨਾਲ ਕੁੱਟਿਆ। ਕੁੱਟਦੇ ਹੋਏ ਦੋਸ਼ੀਆਂ ਨੇ ਬੱਚੀ ਦਾ ਹੱਥ ਤੋੜ ਦਿੱਤਾ, ਫਿਰ ਉਸ ਦੀਆਂ ਅੱਖਾਂ ਭੰਨਣ ਦੀ ਕੋਸ਼ਿਸ਼ ਕੀਤੀ। ਫਿਲਹਾਲ ਕੁੜੀ ਨੂੰ ਜ਼ਖਮੀ ਹਾਲਤ ‘ਚ ਪਿੰਡ ਬੱਤੀਆ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਇਸ ਦੇ ਨਾਲ ਹੀ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਨੇ ਦੋਵਾਂ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਦੋਵਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਮਾਮਲਾ ਮਝੋਲੀਆ ਥਾਣਾ ਖੇਤਰ ਦੇ ਇੱਕ ਪਿੰਡ ਦਾ ਹੈ। ਜਾਣਕਾਰੀ ਮੁਤਾਬਕ 12 ਸਾਲਾ ਨਾਬਾਲਗ ਬੱਚੀ ਖੇਤਾਂ ‘ਚ ਬੱਕਰੀਆਂ ਚਰਾਉਣ ਗਈ ਸੀ। ਉਹ ਖੇਤ ਵਿੱਚ ਬੱਕਰੀਆਂ ਚਾਰ ਰਹੀ ਸੀ ਕਿ ਜਦੋਂ ਦੋ ਨਾਬਾਲਗ ਨੌਜਵਾਨ ਉੱਥੇ ਪਹੁੰਚ ਗਏ। ਦੋਵਾਂ ਨੇ ਬੱਚੀ ਨੂੰ ਘੇਰ ਲਿਆ ਅਤੇ ਉਸ ਨਾਲ ਛੇੜਛਾੜ ਸ਼ੁਰੂ ਕਰ ਦਿੱਤੀ। ਜਦੋਂ ਬੱਚੀ ਨੇ ਛੇੜਖਾਨੀ ਤੋਂ ਮਨ੍ਹਾ ਕੀਤਾ ਤਾਂ ਦੋਵੇਂ ਉਸ ਨੂੰ ਜ਼ਬਰਦਸਤੀ ਇਕ ਸੁੰਨਸਾਨ ਜਗ੍ਹਾ ‘ਤੇ ਲੈ ਗਏ। ਉੱਥੇ ਦੋਵਾਂ ਨੇ ਲੜਕੀ ਨਾਲ ਸਮੂਹਿਕ ਬਲਾਤਕਾਰ ਕੀਤਾ। ਜਦੋਂ ਬੱਚੀ ਨੇ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।

ਦੋਸ਼ ਹੈ ਕਿ ਕੁੱਟਮਾਰ ਦੌਰਾਨ ਹੀ ਬੱਚੀ ਦਾ ਹੱਥ ਟੁੱਟ ਗਿਆ। ਉਸ ਦੀ ਅੱਖ ’ਤੇ ਵੀ ਹਮਲਾ ਕੀਤਾ, ਜਿਸ ਕਾਰਨ ਉਸ ਦੀ ਅੱਖ ’ਤੇ ਗੰਭੀਰ ਸੱਟ ਲੱਗ ਗਈ। ਬੱਚੀ ਦੀ ਕੁੱਟਮਾਰ ਕਰਨ ਤੋਂ ਬਾਅਦ ਦੋਵੇਂ ਦੋਸ਼ੀ ਉਥੋਂ ਫਰਾਰ ਹੋ ਗਏ। ਬੱਚੀ ਚੀਕਦੀ ਹੋਈ ਕਿਸੇ ਤਰ੍ਹਾਂ ਘਰ ਪਹੁੰਚੀ ਅਤੇ ਘਟਨਾ ਦੀ ਜਾਣਕਾਰੀ ਪਰਿਵਾਰਕ ਮੈਂਬਰਾਂ ਨੂੰ ਦਿੱਤੀ। ਸੂਚਨਾ ਮਿਲਦੇ ਹੀ ਪਰਿਵਾਰ ਵਾਲੇ ਤੁਰੰਤ ਲੜਕੀ ਨੂੰ ਥਾਣੇ ਲੈ ਗਏ। ਪੁਲਸ ਨੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰਕੇ ਉਸ ਨੂੰ ਬੇਤੀਆ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ।

ਰਿਸ਼ਤੇਦਾਰਾਂ ਨੇ ਦੱਸਿਆ ਕਿ ਦੋਵਾਂ ਨੇ ਬੱਚੀ ਨੂੰ ਬੱਕਰੀ ਖਰੀਦਣ ਦੇ ਬਹਾਨੇ ਗੱਲ ਕਰਨ ਲਈ ਰੋਕਿਆ ਸੀ। ਇਸ ਦੌਰਾਨ ਉਸ ਨੂੰ ਇਕ ਸੁੰਨਸਾਨ ਜਗ੍ਹਾ ‘ਤੇ ਲਿਜਾਇਆ ਗਿਆ, ਜਿੱਥੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ ਗਿਆ। ਬੇਤੀਆ ਦੇ ਪੁਲਿਸ ਸੁਪਰਡੈਂਟ ਉਪੇਂਦਰ ਵਰਮਾ ਨੇ ਦੱਸਿਆ ਕਿ ਪੁਲਿਸ ਨੇ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਲੜਕੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਪੀੜਤ ਪਰਿਵਾਰ ਦੀ ਸ਼ਿਕਾਇਤ ‘ਤੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।