ਚੰਡੀਗੜ੍ਹ, 31 ਜਨਵਰੀ| ਕੱਲ੍ਹ ਹੋਈ ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਨਗਰ ਨਿਗਮ ਦਫ਼ਤਰ ਦੇ ਬਾਹਰ ਯੂਥ ਕਾਂਗਰਸ ਵਰਕਰ ਤੇ ਮਹਿਲਾ ਵਿੰਗ ਪ੍ਰਦਰਸ਼ਨ ਕਰ ਰਹੇ ਹਨ।
ਚੰਡੀਗੜ੍ਹ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ‘ਚ ਲੈ ਲਿਆ ਹੈ। ਉਹ ਹੱਥਾਂ ‘ਚ ਵੱਖ-ਵੱਖ ਤਰ੍ਹਾਂ ਦੇ ਪੋਸਟਰ ਫੜ ਕੇ ਭਾਜਪਾ ਖਿਲਾਫ ਨਾਅਰੇਬਾਜ਼ੀ ਕਰ ਰਹੇ ਸਨ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ‘ਚ ਲੈ ਕੇ ਥਾਣੇ ਲਿਜਾਇਆ ਗਿਆ। ਪ੍ਰਦਰਸ਼ਨਕਾਰੀ ਮੇਅਰ ਚੋਣਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ।
ਕਾਂਗਰਸ-ਆਪ ਗਠਜੋੜ ਦਾ ਇਲਜ਼ਾਮ ਹੈ ਕਿ ਕੱਲ੍ਹ ਜੋ ਤਾਨਾਸ਼ਾਹੀ ਹੋਈ ਹੈ, ਉਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਾਨੂੰ ਜੋ ਬੈਲਟ ਪੇਪਰ ਦਿੱਤੇ ਗਏ, ਉਹ ਪਹਿਲਾਂ ਹੀ ਮਾਰਕ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਾਨੂੰ ਇਨਸਾਫ ਨਹੀਂ ਮਿਲਦਾ, ਸਾਡਾ ਪ੍ਰਦਰਸ਼ਨ ਜਾਰੀ ਰਹੇਗਾ।