ਚੰਡੀਗੜ੍ਹ, 31 ਜਨਵਰੀ| ਕੱਲ੍ਹ ਹੋਈ ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਨਗਰ ਨਿਗਮ ਦਫ਼ਤਰ ਦੇ ਬਾਹਰ ਯੂਥ ਕਾਂਗਰਸ ਵਰਕਰ ਤੇ ਮਹਿਲਾ ਵਿੰਗ ਪ੍ਰਦਰਸ਼ਨ ਕਰ ਰਹੇ ਹਨ।
ਚੰਡੀਗੜ੍ਹ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ‘ਚ ਲੈ ਲਿਆ ਹੈ। ਉਹ ਹੱਥਾਂ ‘ਚ ਵੱਖ-ਵੱਖ ਤਰ੍ਹਾਂ ਦੇ ਪੋਸਟਰ ਫੜ ਕੇ ਭਾਜਪਾ ਖਿਲਾਫ ਨਾਅਰੇਬਾਜ਼ੀ ਕਰ ਰਹੇ ਸਨ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ‘ਚ ਲੈ ਕੇ ਥਾਣੇ ਲਿਜਾਇਆ ਗਿਆ। ਪ੍ਰਦਰਸ਼ਨਕਾਰੀ ਮੇਅਰ ਚੋਣਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ।