ਅਬੋਹਰ ‘ਚ ਇਨਸਾਨੀਅਤ ਸ਼ਰਮਸਾਰ, 11 ਸਾਲਾ ਬੱਚੇ ਨਾਲ ਕੁਕਰਮ, ਵੀਡੀਓ ਬਣਾ ਕੇ ਕੀਤੀ ਵਾਇਰਲ

0
1052

ਅਬੋਹਰ, 19 ਜਨਵਰੀ| ਥਾਣਾ ਖੂਈਆਂ ਸਰਵਰ ਦੇ ਪਿੰਡ ਵਿਚ ਦੋ ਨੌਜਵਾਨਾਂ ਵਲੋਂ ਨਾਬਾਲਗ ਬੱਚੇ ਨਾਲ ਕੁਕਰਮ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੰਨਾ ਹੀ ਨਹੀਂ ਦੋਸ਼ੀ ਨੌਜਵਾਨਾਂ ਨੇ ਇਸ ਕੁਕਰਮ ਦੀ ਵੀਡੀਓ ਵੀ ਬਣਾ ਕੇ ਵਾਇਰਲ ਕਰ ਦਿਤੀ। ਇੱਥੇ ਬੱਚੇ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਸਬ-ਡਵੀਜ਼ਨ ਦੇ ਪਿੰਡ ‘ਚ ਦੋ ਨੌਜਵਾਨਾਂ ਨੇ 11 ਸਾਲਾ ਬੱਚੇ ਨਾਲ ਕੁਕਰਮ ਕੀਤਾ ਅਤੇ ਉਸ ਦੀ ਵੀਡੀਓ ਬਣਾ ਲਈ ਅਤੇ ਫਿਰ ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਉਸ ਨਾਲ ਲਗਾਤਾਰ ਤਿੰਨ ਦਿਨ ਕੁਕਰਮ ਕਰਦੇ ਰਹੇ ਅਤੇ ਅਖੀਰ ਵੀਡੀਓ ਵਾਇਰਲ ਕਰ ਦਿਤੀ | ਜਦੋਂ ਇਹ ਵੀਡੀਓ ਪਰਿਵਾਰਕ ਮੈਂਬਰਾਂ ਤੱਕ ਪਹੁੰਚੀ ਤਾਂ ਉਨ੍ਹਾਂ ਨੇ ਬੱਚੇ ਨੂੰ ਨਾਲ ਲੈ ਕੇ ਪੁਲਿਸ ਨੂੰ ਸੂਚਨਾ ਦਿੱਤੀ ਅਤੇ ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ।

ਡੀ.ਐਸ.ਪੀ ਅਰੁਣ ਮੁੰਡਨ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਪਤਾ ਲੱਗਾ ਹੈ ਕਿ ਬੱਚੇ ਨਾਲ ਕੁਕਰਮ ਕਰਨ ਵਾਲੇ ਨੌਜਵਾਨ ਵੀ ਨਾਬਾਲਗ ਹਨ. ਬਾਕੀ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਪਰਚਾ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।