ਦੋਸ਼ੀ ਨੂੰ ਗ੍ਰਿਫਤਾਰ ਕਰਨ ਗਈ ਪੁਲਿਸ ਟੀਮ ‘ਤੇ ਪਤੀ-ਪਤਨੀ ਨੇ ਕੀਤਾ ਹਮਲਾ, ਪਾੜੀ ਫਰਦੀ

0
430

ਪਟਿਆਲਾ, 4 ਦਸੰਬਰ | ਸਨੌਰ ਦੇ ਫਤਿਹਪੁਰ ਰੋਡ ‘ਤੇ ਦੋਸ਼ੀ ਨੂੰ ਗ੍ਰਿਫਤਾਰ ਕਰਨ ਗਈ ਪੁਲਿਸ ਟੀਮ ‘ਤੇ ਇਕ ਵਿਅਕਤੀ ਅਤੇ ਉਸ ਦੀ ਪਤਨੀ ਨੇ ਹਮਲਾ ਕਰ ਦਿੱਤਾ। ਹਮਲੇ ਵਿਚ ਪੁਲਿਸ ਮੁਲਾਜ਼ਮ ਜ਼ਖ਼ਮੀ ਨਹੀਂ ਹੋਏ ਪਰ ਏਐਸਆਈ ਦੀ ਵਰਦੀ ਫਟ ਗਈ, ਜਿਸ ਤੋਂ ਬਾਅਦ ਏ.ਐਸ.ਆਈ ਬਿਕਰਮਜੀਤ ਸਿੰਘ ਦੇ ਬਿਆਨਾਂ ‘ਤੇ ਤੁਰੰਤ ਦੋਸ਼ੀ ਸੁਬੇਗ ਸਿੰਘ ਵਾਸੀ ਸੰਤ ਈਸ਼ਰ ਸਿੰਘ ਸਕੂਲ ਫਤਿਹਪੁਰ ਰੋਡ ਅਤੇ ਉਸ ਦੀ ਪਤਨੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ।

ਦੋਵੇਂ ਮੁਲਜ਼ਮ ਫ਼ਰਾਰ ਹਨ ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ। ਸੁਬੇਗ ਸਿੰਘ ਖਿਲਾਫ ਵੀ ਅਪਰਾਧਿਕ ਮਾਮਲਾ ਦਰਜ ਹੈ, ਪੁਲਿਸ ਉਸ ਦੇ ਵੇਰਵੇ ਇਕੱਠੇ ਕਰ ਰਹੀ ਹੈ। ਏਐਸਆਈ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਕਰਮਜੀਤ ਸਿੰਘ ਵਾਸੀ ਭਾਂਖਰ ਰੋਡ ਨੇ ਥਾਣਾ ਸਨੌਰ ਵਿਚ ਸ਼ਿਕਾਇਤ ਦਰਜ ਕਰਵਾਈ ਸੀ। ਇਸ ਸ਼ਿਕਾਇਤ ਵਿਚ ਸੁਬੇਗ ਸਿੰਘ ਖ਼ਿਲਾਫ਼ ਦੋਸ਼ ਲਾਏ ਗਏ ਸਨ ਕਿ ਉਸ ਨੇ ਕਰਮਜੀਤ ਸਿੰਘ ਨੂੰ ਦਸ ਹਜ਼ਾਰ ਰੁਪਏ ਵਾਪਸ ਨਹੀਂ ਕੀਤੇ ਅਤੇ ਪੈਸੇ ਮੰਗਣ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ।

ਇਸ ਤੋਂ ਬਾਅਦ ਬੀਤੀ ਸ਼ਾਮ ਏਐਸਆਈ ਬਿਕਰਮਜੀਤ ਸਿੰਘ ਮੁਲਜ਼ਮ ਦੇ ਘਰ ਪੁੱਜੇ, ਜਿੱਥੇ ਪਹਿਲਾਂ ਸੁਬੇਗ ਸਿੰਘ ਦੀ ਪਤਨੀ ਬਾਹਰ ਆਈ। ਸੁਬੇਗ ਦੀ ਪਤਨੀ ਨੇ ਪੁਲਿਸ ਮੁਲਾਜ਼ਮ ਕਰਮਜੀਤ ਸਿੰਘ ਨਾਲ ਹੱਥੋਪਾਈ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਸੁਬੇਗ ਸਿੰਘ ਵੀ ਬਾਹਰ ਆ ਗਿਆ ਅਤੇ ਕਰਮਜੀਤ ਸਿੰਘ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨਾਲ ਹੱਥੋਪਾਈ ਵੀ ਹੋਈ। ਇਸ ਦੌਰਾਨ ਏਐਸਆਈ ਬਿਕਰਮਜੀਤ ਸਿੰਘ ਦੀ ਵਰਦੀ ਫਟ ਗਈ।

ਸਨੌਰ ਥਾਣੇ ਦੇ ਐਸਐਚਓ ਅਮਨਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਪਤੀ-ਪਤਨੀ ਪੁਲਿਸ ’ਤੇ ਹਮਲਾ ਕਰ ਕੇ ਮੌਕੇ ਤੋਂ ਫ਼ਰਾਰ ਹੋ ਗਏ ਸਨ। ਪੁਲਿਸ ਟੀਮ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)