ਤਰਨਤਾਰਨ | ਜ਼ਿਲ੍ਹੇ ਦੇ ਪਿੰਡ ਖਾਰਾ ਦੇ ਰਹਿਣ ਵਾਲੇ ਪਤੀ ਪਤਨੀ ਨੇ ਜਲੰਧਰ ਵਿਖੇ ਜ਼ਹਿਰ ਪੀ ਕੇ ਸੁਸਾਈਡ ਕਰ ਲਿਆ ਹੈ। ਖਬਰ ਮਿਲਦਿਆਂ ਹੀ ਪਿੰਡ ਵਿਚ ਸੋਗ ਦੀ ਲਹਿਰ ਹੈ। ਖੁਦਕੁਸ਼ੀ ਦਾ ਕਾਰਨ ਘੇਰਲੂ ਫਸਾਦ ਦੱਸਿਆ ਜਾ ਰਿਹਾ ਹੈ। ਹਾਲਾਂਕਿ ਅਜੇ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ। ਮਿ੍ਤਕ ਜੋੜੇ ਦੀਆਂ ਲਾਸ਼ਾਂ ਵਾਰਸ ਪਿੰਡ ਖਾਰਾ ਲੈ ਆਏ ਹਨ।
ਜਾਣਕਾਰੀ ਅਨੁਸਾਰ ਨੇੜਲੇ ਪਿੰਡ ਖਾਰਾ ਦੇ ਬਲਵਿੰਦਰ ਸਿੰਘ ਪੁੱਤਰ ਨਿਰਵੈਰ ਸਿੰਘ ਦੀ ਆਪਣੇ ਸਹੁਰੇ ਪਰਿਵਾਰ ਨਾਲ ਕੁਝ ਅਣਬਣ ਸੀ ਤੇ ਉਸਦੀ ਪਤਨੀ ਡੇਢ ਮਹੀਨੇ ਤੋਂ ਆਪਣੇ ਪੇਕੇ ਜਲੰਧਰ ਗਈ ਹੋਈ ਸੀ। ਲੰਘੇ ਦਿਨ ਬਲਵਿੰਦਰ ਸਿੰਘ ਆਪਣੀ ਪਤਨੀ ਨੂੰ ਲੈਣ ਸਹੁਰੇ ਘਰ ਜਲੰਧਰ ਗਿਆ ਸੀ।
ਜਿੱਥੇ ਉਸਨੇ ਤੇ ਉਸਦੀ ਪਤਨੀ ਕਿਰਨਦੀਪ ਕੌਰ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮਿ੍ਤਕ ਜੋੜਾ ਆਪਣੇ ਪਿੱਛੇ ਦੋ ਧੀਆਂ ਛੱਡ ਗਿਆ ਹੈ। ਪਰਿਵਾਰਕ ਸੂਤਰਾਂ ਮੁਤਾਬਿਕ ਕਾਨੂੰਨੀ ਪ੍ਰਕਿਰਿਆ ਉਪਰੰਤ ਦੋਵਾਂ ਦੀਆਂ ਲਾਸ਼ਾਂ ਪਿੰਡ ਖਾਰਾ ਲਿਆਂਦੀਆਂ ਜਾ ਚੁੱਕੀਆਂ ਹਨ ਤੇ ਅੱਜ ਅੰਤਿਮ ਸੰਸਕਾਰ ਕੀਤਾ ਜਾਵੇਗਾ।






































