ਖਡੂਰ ਸਾਹਿਬ ‘ਚ ਪਤੀ ਨੇ ਪਤਨੀ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ

0
1198

ਤਰਨਤਾਰਨ/ਸ੍ਰੀ ਗੋਇੰਦਵਾਲ ਸਾਹਿਬ | ਇਥੋਂ ਇਕ ਖੌਫਨਾਕ ਖਬਰ ਸਾਹਮਣੇ ਆਈ ਹੈ। ਕਸਬਾ ਖਡੂਰ ਸਾਹਿਬ ਵਿਖੇ ਪਤੀ ਵੱਲੋਂ ਪਤਨੀ ਦੀ ਬੇਰਹਿਮੀ ਨਾਲ ਕੁੱਟਮਾਰ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਜਾਣਕਾਰੀ ਦਿੰਦਿਆਂ ਮ੍ਰਿਤਕਾ ਮਨਜੀਤ ਕੌਰ ਦੀ ਬੇਟੀ ਕੰਵਲ ਕੌਰ ਨੇ ਦੱਸਿਆ ਕਿ ਉਸਦੇ ਪਿਤਾ ਵੱਲੋਂ ਉਸਦੀ ਮਾਂ ਦੀ ਕੁੱਟਮਾਰ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਘਰੇਲੂ ਲੜਾਈ ਇਸ ਕਤਲ ਦੀ ਵਜ੍ਹਾ ਦੱਸੀ ਜਾ ਰਹੀ ਹੈ। ਇਸ ਸਬੰਧੀ ਚੌਕੀ ਖਡੂਰ ਸਾਹਿਬ ਦੇ ਇੰਚਾਰਜ ਜਤਿੰਦਰ ਸਿੰਘ ਦਾ ਕਹਿਣਾ ਹੈ ਕਿ ਪਰਿਵਾਰਕ ਮੈਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ