ਪਤੀ ਨੇ ਪਤਨੀ ਦਾ ਕੀਤਾ ਬੇਰਹਿਮੀ ਨਾਲ ਕਤਲ, ਇਕ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ

0
2473

ਹੁਸ਼ਿਆਰਪੁਰ | ਬਲਾਕ ਤਲਵਾੜਾ ਅਧੀਨ ਆਉਂਦੇ ਪਿੰਡ ਰੌਲੀ ਵਿਖੇ ਪਤੀ ਵੱਲੋਂ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਗਿਆ। ਪਰਿਵਾਰ ਦੇ ਕਹਿਣ ਮੁਤਾਬਿਕ ਲੜਕੀ ਦੇ ਵਿਆਹ ਨੂੰ ਸਿਰਫ ਇਕ ਸਾਲ ਦਾ ਸਮਾਂ ਹੋਇਆ ਸੀ। ਲੜਕੀ ਦਾ ਇਕ ਡੇਢ ਮਹੀਨੇ ਦਾ ਬੱਚਾ ਵੀ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਲੜਕਾ ਤੇ ਲੜਕੇ ਦਾ ਪਰਿਵਾਰ ਵਿਆਹ ਤੋਂ ਬਾਅਦ ਲਗਾਤਾਰ ਲੜਕੀ ਨੂੰ ਤੰਗ-ਪ੍ਰੇਸ਼ਾਨ ਕਰਦਾ ਸੀ ਤੇ ਲੜਕੀ ਨੂੰ ਫੋਨ ਕਰਕੇ ਧੋਖੇ ਨਾਲ ਬੁਲਾ ਕੇ ਉਸ ਦੇ ਸਿਰ ‘ਤੇ ਲੋਹੇ ਦੀ ਰਾਡ ਮਾਰ ਕੇ ਕਤਲ ਕਰਕੇ ਨਹਿਰ ‘ਚ ਸੁੱਟ ਦਿੱਤਾ।

ਲੜਕੀ ਦੀ ਭੈਣ ਨੇ ਦੋਸ਼ ਲਾਉਂਦੇ ਕਿਹਾ ਕਿ ਮੈਨੂੰ ਜ਼ਬਰਦਸਤੀ ਧੱਕੇ ਨਾਲ ਡਰਾ ਕੇ ਝੂਠਾ ਬਿਆਨ ਦੇਣ ਲਈ ਕਿਹਾ ਗਿਆ। ਪਰਿਵਾਰ ਦਾ ਕਹਿਣਾ ਹੈ ਕਿ ਸਾਡੀ ਲੜਕੀ ਦਾ ਕਤਲ ਹੋਇਆ ਹੈ। ਪਰਿਵਾਰ ਵਾਲਿਆਂ ਨੇ ਥਾਣੇ ਅੱਗੇ ਪ੍ਰਦਰਸ਼ਨ ਕਰਕੇ ਦੋਸ਼ੀ ‘ਤੇ ਧਾਰਾ 302 ਲਾਉਣ ਦੀ ਮੰਗ ਕੀਤੀ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)