ਅੰਮ੍ਰਿਤਸਰ| ਗੁਰਦੁਆਰਾ ਸੋਧ ਬਿੱਲ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਇਜਲਾਸ ਹੈ। ਇਸੇ ਦੇ ਮੱਦੇਨਜ਼ਰ ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕੱਲ ਚੰਡੀਗੜ੍ਹ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਗਏ ਸਨ।
ਇਸੇ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ੍ਹ ਇਕ ਟਵੀਟ ਕੀਤਾ ਸੀ ਕਿ ਧਾਮੀ ਸਾਬ੍ਹ ਅਕਾਲੀ ਦਲ ਦੇ ਦਫਤਰ ਪਹੁੰਚ ਗਏ ਹਨ। ਹੁਣ ਉਹ ਅੰਮ੍ਰਿਤਸਰ ਵਿਚ SGPC ਦੇ ਹੋਣ ਵਾਲੇ ਇਜਲਾਸ ਵਿਚ ਉਹੀ ਪੜ੍ਹ ਕੇ ਸੁਣਾਉਣਗੇ, ਜੋ ਉਨ੍ਹਾਂ ਨੂੰ ਬਾਦਲ ਪਰਿਵਾਰ ਵਲੋਂ ਲਿਖਾਇਆ ਜਾਵੇਗਾ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਮੁੱਖ ਮੰਤਰੀ ਦੇ ਟਵੀਟ ਦਾ ਜਵਾਬ ਦਿੰਦਿਆਂ ਰੀ-ਟਵੀਟ ਕੀਤਾ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਮੈਂ ਜੁਝਾਰੂ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦਾ ਸਿਪਾਹੀ ਹਾਂ। ਪਰ ਤੁਸੀਂ ਐਨੇ ਡਰੇ ਹੋਏ ਹੋ ਕਿ ਤੁਹਾਨੂੰ ਪੰਜਾਬ ਦੇ ਵਿਕਾਸ ਦੀ ਥਾਂ ਪੰਥ ਦੇ ਸਿਪਾਹੀ ਦੀ ਜ਼ਿਆਦਾ ਫਿਕਰ ਹੈ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ