ਮੁੰਬਈ | ਅਦਾਕਾਰਾ ਕੰਗਨਾ ਰਣੌਤ ਨੇ ਅੱਜ ਕਿਹਾ ਕਿ ਉਸ ਨੇ ਕੋਈ ਮੁਆਫੀ ਨਹੀਂ ਮੰਗੀ। ਉਹ ਮੁਆਫੀ ਮੰਗੇ ਵੀ ਕਿਉਂ? ਉਹ ਖੇਤੀ ਕਾਨੂੰਨਾਂ ਦੇ ਹੱਕ ‘ਚ ਬੋਲਦੀ ਰਹੇਗੀ। ਉਨ੍ਹਾਂ ਕਿਹਾ ਕਿ ਮੁਆਫੀ ਮੰਗਣ ਬਾਰੇ ਕੋਈ ਸਬੂਤ ਹੈ ਤਾਂ ਦਿਖਾ ਦਿਓ।

ਮੇਰਾ ਕੋਈ ਵਿਰੋਧ ਨਹੀਂ ਹੋਇਆ

ਕੰਗਨਾ ਨੇ ਕਿਹਾ ਕਿ ਕੁਝ ਲੋਕਾਂ ਨੇ ਉਸ ਨੂੰ ਰੋਕਿਆ ਪਰ ਵੱਡੀ ਗਿਣਤੀ ਉਸ ਦੇ ਹੱਕ ਵਿਚ ਸੀ। ਦੱਸਣਯੋਗ ਹੈ ਕਿ ਕੱਲ੍ਹ ਫਿਲਮ ਅਦਾਕਾਰਾ ਕੰਗਨਾ ਰਣੌਤ ਜੋ ਕਿ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਤੇ ਬਿਆਨਾਂ ਕਾਰਨ ਹਮੇਸ਼ਾ ਵਿਵਾਦਾਂ ਅਤੇ ਮੀਡੀਆ ਦੀਆਂ ਸੁਰਖ਼ੀਆਂ ਵਿਚ ਰਹਿੰਦੀ ਹੈ, ਦੇ ਕਾਫਲੇ ਨੂੰ ਜ਼ਿਲ੍ਹਾ ਰੂਪਨਗਰ ਦੇ ਥਾਣਾ ਸ੍ਰੀ ਕੀਰਤਪੁਰ ਸਾਹਿਬ ਨਾਲ ਲੱਗਦੇ ਪਿੰਡ ਬੁੰਗਾ ਸਾਹਿਬ ਵਿੱਚ ਕਿਸਾਨ ਜਥੇਬੰਦੀਆਂ ਨੇ ਘੇਰ ਲਿਆ ਸੀ।

ਕਰੀਬ 2 ਘੰਟੇ ਤੋਂ ਵੱਧ ਸਮਾਂ ਕੰਗਨਾ ਰਣੌਤ ਦੀ ਗੱਡੀ ਦਾ ਕਿਸਾਨਾਂ ਵੱਲੋਂ ਘਿਰਾਓ ਕੀਤਾ ਗਿਆ। ਕਿਸਾਨ ਆਗੂਆਂ ਨੇ ਦਾਅਵਾ ਕੀਤਾ ਸੀ ਕਿ ਅਖੀਰ ਕੰਗਨਾ ਰਣੌਤ ਨੇ ਕਿਸਾਨ ਬੀਬੀਆਂ ਤੋਂ ਮੁਆਫ਼ੀ ਮੰਗੀ, ਜਿਸ ਮਗਰੋਂ ਕਿਸਾਨਾਂ ਨੇ ਆਪਣਾ ਘਿਰਾਓ ਖਤਮ ਕੀਤਾ ਤੇ ਅਦਾਕਾਰਾ ਦੀ ਗੱਡੀ ਤੇ ਕਾਫਲੇ ਨੂੰ ਅੱਗੇ ਜਾਣ ਦਿੱਤਾ ਗਿਆ।

ਕੰਗਨਾ ਰਣੌਤ ਆਪਣੀ ਸਕਿਓਰਿਟੀ ਸਮੇਤ ਮਨਾਲੀ (ਹਿਮਾਚਲ ਪ੍ਰਦੇਸ਼) ਤੋਂ ਚੰਡੀਗੜ੍ਹ ਵੱਲ ਜਾ ਰਹੀ ਸੀ। ਇਸ ਦੌਰਾਨ ਜਦੋਂ ਉਹ ਬਾਅਦ ਦੁਪਹਿਰ ਕਰੀਬ 2.15 ਵਜੇ ਬੁੰਗਾ ਸਾਹਿਬ ਨੇੜੇ ਪੁੱਜੀ ਤਾਂ ਉਸ ਦੇ ਕਾਫਲੇ ਨੂੰ ਘੇਰ ਲਿਆ ਗਿਆ। ਕਿਸਾਨਾਂ ਤੇ ਕਿਸਾਨ ਬੀਬੀਆਂ ਬਾਰੇ ਗਲਤ ਸ਼ਬਦਾਵਲੀ ਬੋਲਣ ਕਰਕੇ ਆਗੂ ਕੰਗਨਾ ਨੂੰ ਮੁਆਫ਼ੀ ਮੰਗਣ ਲਈ ਕਹਿ ਰਹੇ ਸਨ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ