ਜੇ PM ਮੋਦੀ ਸਾਡੀਆਂ ਮੰਗਾਂ ਮੰਨ ਲੈਂਦੇ ਹਨ ਤਾਂ ਮੈਂ ਮਰਨ ਵਰਤ ਛੱਡ ਦੇਵਾਂਗਾ, ਵਰਤ ਕੋਈ ਮੇਰਾ ਸ਼ੌਕ ਨਹੀਂ : ਡੱਲੇਵਾਲ

0
76

ਚੰਡੀਗੜ੍ਹ, 10 ਜਨਵਰੀ | ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ 46 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਬਾਰੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਦੇ ਨਾਲ ਹੀ ਅਦਾਲਤ ਸ਼ੰਭੂ ਸਰਹੱਦ ਨੂੰ ਖੋਲ੍ਹਣ ਵਿਰੁੱਧ ਦਾਇਰ ਪਟੀਸ਼ਨ ‘ਤੇ ਵੀ ਸੁਣਵਾਈ ਕਰੇਗੀ। 6 ਜਨਵਰੀ ਨੂੰ ਹੋਈ ਸੁਣਵਾਈ ਵਿਚ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਡੱਲੇਵਾਲ ਗੱਲਬਾਤ ਲਈ ਤਿਆਰ ਹੈ, ਜਿਸ ਤੋਂ ਬਾਅਦ ਅਦਾਲਤੀ ਕਮੇਟੀ ਨੇ ਉਸ ਨਾਲ ਮੁਲਾਕਾਤ ਕੀਤੀ ਹੈ।

ਇਸ ਤੋਂ ਪਹਿਲਾਂ ਡੱਲੇਵਾਲ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕੀਤਾ, ਜਿਸ ਵਿਚ ਉਨ੍ਹਾਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਮੋਦੀ ਸਾਡੀਆਂ ਮੰਗਾਂ ਮੰਨ ਲੈਂਦੇ ਹਨ ਤਾਂ ਮੈਂ ਮਰਨ ਵਰਤ ਛੱਡ ਦੇਵਾਂਗਾ। ਸਾਡਾ ਵਰਤ ਕੋਈ ਵਪਾਰ ਨਹੀਂ ਹੈ। ਨਾ ਹੀ ਇਹ ਸਾਡਾ ਸ਼ੌਕ ਹੈ।