ਨਕਲੀ ਸ਼ਰਾਬ ਨਾਲ ਕਿਸੇ ਦੀ ਮੌਤ ਹੋਈ ਤਾਂ ਬਨਾਉਣ ਵਾਲੇ ਨੂੰ ਹੋਵੇਗੀ ਉਮਰ ਕੈਦ

0
26339

ਚੰਡੀਗੜ੍ਹ | ਸੂਬਾ ਸਰਕਾਰ ਨੇ ਨਕਲੀ ਸ਼ਰਾਬ ਬਨਾਉਣ ਵਾਲਿਆਂ ਨੂੰ ਸਖਤ ਸਜ਼ ਦੇਣ ਲਈ ਆਬਕਾਰੀ ਐਕਟ ਵਿੱਚ ਸੋਧ ਕੀਤੀ ਹੈ।

ਇਹ ਫੈਸਲਾ ਅੱਜ ਦੁਪਹਿਰ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੁੱਖ ਮੰਤਰੀ ਦਫ਼ਤਰ ਵਿਖੇ ਹੋਈ ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਮੁਤਾਬਿਕ ਨਕਲੀ ਜਾਂ ਨਾਜਾਇਜ਼ ਸ਼ਰਾਬ ਨਾਲ ਵਿਅਕਤੀ ਦੀ ਮੌਤ ਜਾਂ ਹਾਲਤ ਗੰਭੀਰ ਹੋ ਜਾਂਦੀ ਹੈ, ਤਾਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਹੁਣ ਸ਼ਰਾਬ ਨਾਲ ਜੇਕਰ ਅਪੰਗਤਾ, ਗੰਭੀਰ ਹਾਲਤ ਜਾਂ ਮੌਤ ਹੋ ਸਕਦੀ ਹੈ, ਮਿਲਾਉਂਦਾ ਹੈ ਜਾਂ ਮਿਲਾਉਣ ਦੀ ਆਗਿਆ ਦਿੰਦਾ ਹੈ, ਸਜ਼ਾ ਦਾ ਹੱਕਦਾਰ ਹੋਵੇਗਾ। ਵਿਅਕਤੀ ਦੀ ਮੌਤ ਹੋਣ ਦੀ ਸੂਰਤ ਵਿੱਚ ਅਜਿਹੇ ਦੋਸ਼ੀ ਨੂੰ ਮੌਤ ਜਾਂ ਉਮਰ ਕੈਦ ਦੀ ਸਜ਼ਾ ਦੇਣ ਦੇ ਨਾਲ 20 ਲੱਖ ਰੁਪਏ ਤੱਕ ਜੁਰਮਾਨਾ ਲਾਇਆ ਜਾ ਸਕੇਗਾ। ਅਪਾਹਜ ਜਾਂ ਗੰਭੀਰ ਹਾਲਤ ਦੀ ਸਥਿਤੀ ਵਿੱਚ ਦੋਸ਼ੀ ਨੂੰ ਘੱਟੋ-ਘੱਟ ਛੇ ਸਾਲ ਤੋਂ ਉਮਰ ਕੈਦ ਤੱਕ ਦੀ ਸਜ਼ਾ ਅਤੇ 10 ਲੱਖ ਰੁਪਏ ਤੱਕ ਜੁਰਮਾਨਾ ਲਗਾਇਆ ਜਾ ਸਕੇਗਾ। ਇਸੇ ਤਰ੍ਹਾਂ ਕਿਸੇ ਹੋਰ ਗੰਭੀਰ ਨੁਕਸਾਨ ਪਹੁੰਚਣ ਦੀ ਸਥਿਤੀ ਵਿੱਚ ਦੋਸ਼ੀ ਨੂੰ ਇਕ ਸਾਲ ਤੱਕ ਦੀ ਕੈਦ ਅਤੇ ਪੰਜ ਲੱਖ ਰੁਪਏ ਤੱਕ ਦਾ ਜੁਰਮਾਨਾ ਲਾਇਆ ਜਾ ਸਕੇਗਾ। ਕਿਸੇ ਤਰ੍ਹਾਂ ਜ਼ਖਮੀ ਨਾ ਹੋਣ ਦੇ ਮਾਮਲੇ ਵਿੱਚ ਦੋਸ਼ੀ ਨੂੰ ਛੇ ਮਹੀਨੇ ਤੱਕ ਦੀ ਕੈਦ ਅਤੇ 2.50 ਲੱਖ ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾ ਸਕੇਗਾ।

ਮੰਤਰੀ ਮੰਡਲ ਨੇ ਆਬਕਾਰੀ ਐਕਟ ਵਿੱਚ ਸੋਧ ਕਰਕੇ ਨਕਲੀ ਸ਼ਰਾਬ ਤਿਆਰ ਕਰਨ ਅਤੇ ਵੇਚਣ ਵਾਲੇ ਵਿਅਕਤੀ ਤੋਂ ਪੀੜਤਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿਵਾਉਣ ਦੀ ਵਿਵਸਥਾ ਵੀ ਕੀਤੀ ਹੈ।

ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 61 (1) ਨੂੰ ਠੋਸ ਕਰਨ ਲਈ ਵਿਦੇਸ਼ੀ ਸ਼ਰਾਬ ਦੀ ਸੀਮਾ 90 ਬਲਕ ਲੀਟਰ ਤੋਂ 27 ਬਲਕ ਲੀਟਰ ਤੱਕ ਕਰ ਦਿੱਤੀ ਗਈ ਹੈ। ਹੁਣ ਤੋਂ ਕੋਈ ਵੀ ਵਿਅਕਤੀ ਜੋ ਗੈਰਕਾਨੂੰਨੀ ਢੰਗ ਨਾਲ 90 ਬਲਕ ਲੀਟਰ ਤੋਂ ਜ਼ਿਅਦਾ ਕਿਸੇ ਵੀ ਵਿਦੇਸ਼ੀ ਦੀ ਦਰਾਮਦ, ਬਰਾਮਦ ਅਤੇ ਢੋਆ-ਢੁਆਈ ਕਰਦਾ ਹੈ ਜਿਸ ’ਤੇ ਕਿ ਡਿਊਟੀ ਅਦਾ ਨਹੀਂ ਕੀਤੀ ਗਈ, ਨੂੰ ਘੱਟੋ ਘੱਟ ਦੋ ਸਾਲ ਤੱਕ ਦੀ ਕੈਦ ਅਤੇ ਘੱਟੋ ਘੱਟ 2 ਲੱਖ ਰੁਪਏ ਤੱਕ ਜੁਰਮਾਨਾ ਲਾਇਆ ਜਾ ਸਕੇਗਾ। ਇਹ ਪਾਇਆ ਗਿਆ ਹੈ ਕਿ ਜ਼ਿਆਦਾਤਰ ਮਾਮਲਿਆਂ ਵਿੱਚ ਟਰਾਂਸਪੋਰਟ ਕੀਤੀ ਜਾਣ ਵਾਲੀ ਵਿਦੇਸ਼ੀ ਸ਼ਰਾਬ ਦੀ ਮਾਤਾਰਾ 90 ਬਲਕ ਲੀਟਰ ਤੋਂ ਘੱਟ ਹੁੰਦੀ ਹੈ।

(Note : ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ )