ਅੰਮ੍ਰਿਤਸਰ | ਪੰਜਾਬ ਦੇ ਅਜਨਾਲਾ ਥਾਣੇ ‘ਤੇ ਆਪਣੇ ਸਮਰਥਕਾਂ ਸਮੇਤ ਹਮਲਾ ਕਰਨ ਵਾਲੇ ਖਾਲਿਸਤਾਨ ਸਮਰਥਕ ‘ਵਾਰਿਸ ਪੰਜਾਬ’ ਦੇ ਮੁਖੀ ਅੰਮ੍ਰਿਤਪਾਲ ਨੇ ਆਪਣੇ ਆਪ ਨੂੰ ਭਾਰਤੀ ਨਾਗਰਿਕ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਅੰਮ੍ਰਿਤਪਾਲ ਨੇ ਇਕ ਨਿਊਜ਼ ਏਜੰਸੀ ਨੂੰ ਦਿੱਤੇ ਇੰਟਰਵਿਊ ‘ਚ ਕਿਹਾ- ਮੈਂ ਖੁਦ ਨੂੰ ਭਾਰਤੀ ਨਾਗਰਿਕ ਨਹੀਂ ਮੰਨਦਾ। ਪਾਸਪੋਰਟ ਸਿਰਫ਼ ਇਕ ਯਾਤਰਾ ਦਸਤਾਵੇਜ਼ ਹੈ, ਇਹ ਕਿਸੇ ਨੂੰ ਭਾਰਤੀ ਨਹੀਂ ਬਣਾਉਂਦਾ।ਜੇਕਰ ਪੁਲਿਸ ਨੇ ਸ਼ਾਂਤਮਈ ਪ੍ਰਦਰਸ਼ਨ ਨੂੰ ਰੋਕਿਆ ਤਾਂ ਹਿੰਸਾ ਨੂੰ ਰੋਕਣਾ ਉਨ੍ਹਾਂ ਦੇ ਵੱਸ ਵਿਚ ਨਹੀਂ ਹੋਵੇਗਾ
ਦੱਸ ਦੇਈਏ ਕਿ ਅੰਮ੍ਰਿਤਪਾਲ ਨੇ ਆਪਣੇ ਕਰੀਬੀ ਦੋਸਤ ਲਵਪ੍ਰੀਤ ਸਿੰਘ ਤੂਫਾਨ ਨੂੰ ਛੁਡਾਉਣ ਲਈ ਆਪਣੇ ਸਮਰਥਕਾਂ ਸਮੇਤ ਥਾਣਾ ਅਜਨਾਲਾ ਦਾ ਘਿਰਾਓ ਕੀਤਾ ਸੀ, ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਉਸ ਅੱਗੇ ਗੋਡੇ ਟੇਕਦੇ ਹੋਏ ਤੂਫਾਨ ਨੂੰ ਜੇਲ ਤੋਂ ਰਿਹਾਅ ਕਰਵਾਇਆ।
ਅੰਮ੍ਰਿਤਪਾਲ ਨੇ ਕਿਹਾ ਕਿ ਜੇਕਰ ਪੁਲਿਸ ਨੇ ਸ਼ਾਂਤਮਈ ਪ੍ਰਦਰਸ਼ਨ ਨੂੰ ਰੋਕਿਆ ਤਾਂ ਹਿੰਸਾ ਨੂੰ ਰੋਕਣਾ ਉਨ੍ਹਾਂ ਦੇ ਵੱਸ ਵਿਚ ਨਹੀਂ ਹੋਵੇਗਾ। ਅੱਤਵਾਦ ਅਜਿਹੀ ਚੀਜ਼ ਨਹੀਂ ਹੈ ਜੋ ਮੈਂ ਸ਼ੁਰੂ ਕਰ ਸਕਦਾ ਹਾਂ। ਕੋਈ ਵੀ ਅੱਤਵਾਦ ਨੂੰ ਸ਼ੁਰੂ ਜਾਂ ਖ਼ਤਮ ਨਹੀਂ ਕਰ ਸਕਦਾ। ਇਹ ਕੁਦਰਤੀ ਹੈ। ਦਹਿਸ਼ਤ ਉਦੋਂ ਪੈਦਾ ਹੁੰਦੀ ਹੈ ਜਦੋਂ ਕਿਸੇ ਨੂੰ ਸੀਮਾ ਤੋਂ ਬਾਹਰ ਦਬਾਇਆ ਜਾਂਦਾ ਹੈ।
ਅਮਿਤ ਸ਼ਾਹ ਨੇ ਸਾਨੂੰ ਧਮਕੀ ਦਿੱਤੀ
ਅੰਮ੍ਰਿਤਪਾਲ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਿਆਨ ਦਿੱਤਾ ਸੀ ਕਿ ਉਹ ਖਾਲਿਸਤਾਨੀ ਲਹਿਰ ਨੂੰ ਦਬਾ ਦੇਣਗੇ। ਇਸ ਦੇ ਜਵਾਬ ਵਿਚ ਮੈਂ ਕਿਹਾ ਸੀ ਕਿ ਇਸ ਦੇ ਨਤੀਜੇ ਭੁਗਤਣੇ ਪੈਣਗੇ। ਇਸ ਦਾ ਇਹ ਮਤਲਬ ਨਹੀਂ ਸੀ ਕਿ ਅਮਿਤ ਸ਼ਾਹ ਦੀ ਕਿਸਮਤ ਇੰਦਰਾ ਗਾਂਧੀ ਦੀ ਹੱਤਿਆ ਵਰਗੀ ਹੋਵੇਗੀ। ਇਹ ਅਮਿਤ ਸ਼ਾਹ ਨੂੰ ਧਮਕੀ ਨਹੀਂ ਸੀ, ਸਗੋਂ ਉਨ੍ਹਾਂ ਨੇ ਸਾਨੂੰ ਧਮਕੀ ਦਿੱਤੀ ਸੀ। ਅੰਮ੍ਰਿਤਪਾਲ ਨੇ ਕਿਹਾ ਕਿ ਪੰਜਾਬ ‘ਚ ਖਾਲਿਸਤਾਨ ਇੱਕ ਆਮ ਜਿਹੀ ਗੱਲ ਹੈ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਇਹ ਕੋਈ ਅਪਰਾਧ ਨਹੀਂ ਹੈ। ਸੰਗਰੂਰ ਤੋਂ ਸੰਸਦ ਮੈਂਬਰ ਵੀ ਖਾਲਿਸਤਾਨ ਜ਼ਿੰਦਾਬਾਦ ਕਹਿੰਦੇ ਹਨ।