ਹੈਲਥ ਡੈਸਕ | ਲੋਕ ਠੰਡ ਤੋਂ ਬਚਣ ਅਤੇ ਸਰੀਰ ਨੂੰ ਗਰਮ ਰੱਖਣ ਲਈ ਅੱਗ ਸੇਕਦੇ ਹਨ ਪਰ ਅਜਿਹਾ ਕਰਨਾ ਤੁਹਾਡੀ ਸਿਹਤ ਲਈ ਹਾਨੀਕਾਰਕ ਸਾਬਤ ਹੋ ਸਕਦਾ ਹੈ। ਅੱਗ ਸੇਕਣ ਨਾਲ ਚਮੜੀ ਨੂੰ ਜ਼ਿਆਦਾ ਨੁਕਸਾਨ ਪਹੁੰਚਦਾ ਹੈ। ਸੋਰਾਇਸਿਸ ਵਰਗੀਆਂ ਬੀਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਅੱਗ ਸੇਕਣ ਤੋਂ ਬਚਣਾ ਚਾਹੀਦਾ ਹੈ।

ਇਸ ਨਾਲ ਚਮੜੀ ਖੁਸ਼ਕ ਹੁੰਦੀ ਹੈ। ਇਸ ਤੋਂ ਇਲਾਵਾ ਸਾਹ ਪ੍ਰਣਾਲੀ ਪ੍ਰਭਾਵਿਤ ਹੋ ਸਕਦੀ ਹੈ ਅਤੇ ਸਾਹ ਦੀਆਂ ਬੀਮਾਰੀਆਂ ਹੁੰਦੀਆਂ ਹਨ। ਅੱਗ ਕਾਰਨ ਆਕਸੀਜਨ ਦਾ ਪੱਧਰ ਘੱਟਦਾ ਹੈ। ਅੱਖਾਂ ਨੂੰ ਨੁਕਸਾਨ ਵੀ ਪਹੁੰਚ ਸਕਦਾ ਹੈ। ਧੂੰਆਂ ਅੱਖਾਂ ਲਈ ਨੁਕਸਾਨਦੇਹ ਹੈ। ਇਸ ਨਾਲ ਅੱਖਾਂ ਦੀ ਰੌਸ਼ਨੀ ‘ਤੇ ਮਾੜਾ ਅਸਰ ਪੈਂਦਾ ਹੈ।