ਚੰਡੀਗੜ੍ਹ | ਪੰਜਾਬ ਵਿੱਚ ਬੇਅਦਬੀ ਅਤੇ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਦੇ ਸੀਨੀਅਰ ਅਫਸਰ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਐਸਆਈਟੀ ਤੋਂ ਅਸਤੀਫਾ ਦੇ ਦਿੱਤਾ ਹੈ।

ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣਾ ਅਸਤੀਫਾ ਡੀਜੀਪੀ ਪੰਜਾਬ ਦਿਨਕਰ ਗੁਪਤਾ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਜ ਦਿੱਤਾ ਹੈ।

ਅਕਤੂਬਰ 2015 ਵਿੱਚ ਹੋਈ ਬੇਅਦਬੀ ਤੋਂ ਬਾਅਦ ਗੋਲੀਕਾਂਡ ਦੀ ਜਾਂਚ ਲਈ ਪੰਜਾਬ ਸਰਕਾਰ ਨੇ ਤਿੰਨ ਮੈਂਬਰੀ ਕਮੇਟੀ ਬਣਾਈ ਸੀ। ਇਸ ਐਸਆਈਟੀ ਵਿੱਚ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਕਾਫੀ ਚਰਚਾ ਵਿੱਚ ਰਹੇ ਸਨ।

ਇਸ ਐਸਆਈਟੀ ਦੀ ਰਿਪੋਰਟ ਨੂੰ ਦੋ ਦਿਨ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖਾਰਜ ਕਰ ਦਿੱਤਾ ਸੀ। ਹਾਈਕੋਰਟ ਨੇ ਨਵੀਂ ਐਸਆਈਟੀ ਬਨਾਉਣ ਦੇ ਹੁਕਮ ਦਿੱਤੇ ਸਨ ਅਤੇ ਨਾਲ ਇਹ ਵੀ ਕਿਹਾ ਸੀ ਕਿ ਨਵੀਂ ਐਸਆਈਟੀ ਵਿੱਚ ਕੁੰਵਰ ਵਿਜੇ ਪ੍ਰਤਾਪ ਨੂੰ ਨਾ ਰੱਖਿਆ ਜਾਵੇ।
ਕੁੰਵਰ ਵਿਜੇ ਪ੍ਰਤਾਪ ਵਾਲੀ ਐਸਆਈਟੀ ਵੱਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਅਰੋਪੀ ਬਣਾਇਆ ਗਿਆ ਸੀ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)