ਨਾਜਾਇਜ਼ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਪਿਸਟਲ, ਜ਼ਿੰਦਾ ਰੌਂਦ, ਮੈਗਜ਼ੀਨ ਬਰਾਮਦ

0
2139

ਹੁਸ਼ਿਆਰਪੁਰ (ਅਮਰੀਕ ਕੁਮਾਰ) | ਨਾਜਾਇਜ਼ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਇਕ ਵੱਡਾ ਜ਼ਖੀਰਾ ਬਰਾਮਦ ਕੀਤਾ ਗਿਆ। ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜ਼ਿਲਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਥਾਣਾ ਗੜ੍ਹਸ਼ੰਕਰ ਦੀ ਪੁਲਿਸ ਨੇ ਸਕੂਟਰੀ ਸਵਾਰ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 2 ਦੇਸੀ ਪਿਸਤੌਲ, 2 ਮੈਗਜ਼ੀਨ ਅਤੇ 6 ਜ਼ਿੰਦਾ ਰੌਂਦ ਬਰਾਮਦ ਕੀਤੇ ਸਨ।

ਇਸ ਮਾਮਲੇ ਦੀ ਜਾਂਚ ਕਰਨ ਲਈ ਪੁਲਿਸ ਵੱਲੋਂ ਇਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਸੀ, ਜਿਸ ਵਿੱਚ ਏਸੀਪੀ ਤੁਸ਼ਾਰ ਗੁਪਤਾ, ਐੱਸਪੀ ਰਵਿੰਦਰਪਾਲ ਸਿੰਘ ਸੰਧੂ ਅਤੇ ਸੀਆਈਏ ਸਟਾਫ ਦੇ ਇੰਚਾਰਜ ਸ਼ਿਵ ਕੁਮਾਰ ਨੂੰ ਸ਼ਾਮਿਲ ਕੀਤਾ ਗਿਆ ਸੀ, ਜਦੋਂ ਇਨ੍ਹਾਂ ਇਸ ਦੀ ਡੂੰਘਾਈ ਨਾਲ ਪੜਤਾਲ ਕੀਤੀ ਤਾਂ ਯੂਪੀ ਦੇ ਮੇਰਠ ‘ਚ ਰਹਿਣ ਵਾਲੇ ਮੁਹੰਮਦ ਸ਼ਮਸ਼ਾਦ ਅੰਸਾਰੀ ਦਾ ਨਾਂ ਸਾਹਮਣੇ ਆਇਆ, ਜੋ ਨਾਜਾਇਜ਼ ਅਸਲੇ ਦੀ ਸਮੱਗਲਿੰਗ ਕਰਦਾ ਹੈ।

ਐੱਸਐੱਸਪੀ ਨੇ ਦੱਸਿਆ ਕਿ ਪੁਲਿਸ ਨੇ ਮੁਹੰਮਦ ਸ਼ਮਸ਼ਾਦ ਅੰਸਾਰੀ ਨੂੰ ਕਾਬੂ ਕਰਕੇ ਉਸ ਕੋਲੋਂ 5 ਪਿਸਟਲ, 10 ਜਿੰਦਾ ਰੌਂਦ ਅਤੇ 5 ਸਪੇਅਰ ਮੈਗਜ਼ੀਨ ਬਰਾਮਦ ਕੀਤੇ।

ਪੁੱਛਗਿੱਛ ਦੌਰਾਨ ਮੁਹੰਮਦ ਸ਼ਮਸ਼ਾਦ ਅੰਸਾਰੀ ਨੇ ਕੁਰੂਕਸ਼ੇਤਰ ਦੇ ਰਹਿਣ ਵਾਲੇ ਅਸ਼ਵਨੀ ਕੁਮਾਰ ਅਤੇ ਗਾਜ਼ੀਆਬਾਦ ਦੇ ਮੁਹੰਮਦ ਆਸਿਫ ਦਾ ਨਾਂ ਲਿਆ। ਪੁਲਿਸ ਨੇ ਇਨ੍ਹਾਂ ਵਿਅਕਤੀਆਂ ਨੂੰ ਵੀ ਕਾਬੂ ਕਰ ਲਿਆ ਹੈ। ਇਨ੍ਹਾਂ ਤੋਂ ਇਕ ਸਕੋਡਾ ਕਾਰ, 9 ਐੱਮਐੱਮ ਦੇ 2 ਪਿਸਟਲ, ਇਕ ਦੇਸੀ ਪਿਸਟਲ ਅਤੇ 10 ਜ਼ਿੰਦਾ ਰੌਂਦ ਬਰਾਮਦ ਹੋਏ।

ਐੱਸਐੱਸਪੀ ਮਾਹਲ ਨੇ ਦੱਸਿਆ ਕਿ ਅਸ਼ਵਨੀ ਕੁਮਾਰ ਪਿਛਲੇ 2 ਮਹੀਨਿਆਂ ‘ਚ 9 ਪਿਸਟਲ ਵੱਖ-ਵੱਖ ਗੈਂਗਸਟਰਾਂ ਨੂੰ ਸਪਲਾਈ ਕਰ ਚੁੱਕਾ ਹੈ, ਜਿਨ੍ਹਾਂ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ।

(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)