<p>ਅੰਮ੍ਰਿਤਸਰ&colon; ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚਲਾਏ ਜਾ ਰਹੇ &OpenCurlyQuote;ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਅਤੇ ਨਗਰ ਨਿਗਮ ਵੱਲੋਂ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਖ਼ਿਲਾਫ਼ ਕਾਰਵਾਈ ਜਾਰੀ ਹੈ। ਇਸੇ ਤਹਿਤ ਅਨਗੜ੍ਹ ਮੁਹੱਲੇ ਵਿੱਚ ਪੁਲਿਸ ਅਤੇ ਨਗਰ ਨਿਗਮ ਦੀ ਸਾਂਝੀ ਟੀਮ ਨੇ ਨਸ਼ਾ ਤਸਕਰੀ ਦੀ ਕਮਾਈ ਨਾਲ ਬਣਾਈ ਗਈ ਇੱਕ ਇਮਾਰਤ ਨੂੰ ਢਾਹ ਦਿੱਤਾ।<&sol;p>&NewLine;<p>ਡੀਸੀਪੀ ਲਾਅ ਐਂਡ ਆਰਡਰ ਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਹ ਇਮਾਰਤ ਅਨਗੜ੍ਹ ਮੁਹੱਲੇ ਦੇ ਰਹਿਣ ਵਾਲੇ ਸੁਖਦੇਵ ਸਿੰਘ ਉਰਫ਼ ਆਕਾਸ਼ ਦੀ ਹੈ। ਕਰੀਬ 27-28 ਸਾਲਾ ਮੁਲਜ਼ਮ ਖ਼ਿਲਾਫ਼ NDPS ਐਕਟ ਤਹਿਤ 6 ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਮੁਤਾਬਕ ਉਸ ਖ਼ਿਲਾਫ਼ ਪਹਿਲਾ ਮਾਮਲਾ 2020 ਵਿੱਚ ਅਤੇ ਆਖਰੀ ਮਾਮਲਾ 2026 ਦੇ ਜਨਵਰੀ-ਫਰਵਰੀ ਵਿੱਚ ਦਰਜ ਹੋਇਆ ਸੀ। ਇਸ ਤੋਂ ਇਲਾਵਾ ਉਸ ਖ਼ਿਲਾਫ਼ ਤਿੰਨ ਵਾਰ ਰੋਕਥਾਮ ਸਬੰਧੀ ਕਾਰਵਾਈ ਵੀ ਕੀਤੀ ਜਾ ਚੁੱਕੀ ਹੈ।<&sol;p>&NewLine;<p>ਡੀਸੀਪੀ ਨੇ ਦੱਸਿਆ ਕਿ ਪੁਲਿਸ ਅਨੁਸਾਰ ਮੁਲਜ਼ਮ ਨੇ ਨਸ਼ੇ ਦੇ ਕਾਰੋਬਾਰ ਤੋਂ ਕਮਾਈ ਗਈ ਰਕਮ ਨਾਲ ਇਹ ਇਮਾਰਤ ਬਣਾਈ ਸੀ। ਨਗਰ ਨਿਗਮ ਵੱਲੋਂ ਇਮਾਰਤ ਦੀ ਜਾਂਚ ਕਰਨ ’ਤੇ ਇਸ ਨੂੰ ਨਿਯਮਾਂ ਦੀ ਉਲੰਘਣਾ ਕਰਕੇ ਬਣਾਇਆ ਗਿਆ ਗੈਰ-ਕਾਨੂੰਨੀ ਨਿਰਮਾਣ ਪਾਇਆ ਗਿਆ। ਨਗਰ ਨਿਗਮ ਨੇ ਕਰੀਬ ਇੱਕ ਮਹੀਨਾ ਪਹਿਲਾਂ ਮੁਲਜ਼ਮ ਨੂੰ ਨੋਟਿਸ ਜਾਰੀ ਕਰਕੇ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਸੀ&comma; ਪਰ ਕੋਈ ਤਸੱਲੀਬਖ਼ਸ਼ ਜਵਾਬ ਨਾ ਮਿਲਣ ਤੋਂ ਬਾਅਦ ਪੁਲਿਸ ਦੀ ਮੌਜੂਦਗੀ ਵਿੱਚ ਇਮਾਰਤ ਢਾਹ ਦਿੱਤੀ ਗਈ।<&sol;p>&NewLine;<p>ਡੀਸੀਪੀ ਮੁਤਾਬਕ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਹ ਮੁਹਿੰਮ ਜਾਰੀ ਹੈ। ਉਨ੍ਹਾਂ ਦੱਸਿਆ ਕਿ ਇਹ ਹੁਣ ਤੱਕ ਦੀ 29ਵੀਂ ਅਤੇ ਇਸ ਸਾਲ ਦੀ 16ਵੀਂ ਵੱਡੀ ਢਾਹੁਣ ਦੀ ਕਾਰਵਾਈ ਹੈ।<&sol;p>&NewLine;<p>ਨਸ਼ਿਆਂ ਖ਼ਿਲਾਫ਼ ਕਾਰਵਾਈ ਦੇ ਅੰਕੜੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਸਾਲ ਹੁਣ ਤੱਕ 1&comma;813 FIR ਦਰਜ ਕੀਤੀਆਂ ਗਈਆਂ ਹਨ ਅਤੇ 2&comma;844 ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ ਹਨ। ਪੁਲਿਸ ਨੇ ਇਸ ਦੌਰਾਨ ਕਰੀਬ 170 ਕਿਲੋ ਹੈਰੋਇਨ&comma; 12 ਕਿਲੋ ਆਈਸ ਡਰੱਗ&comma; 98 ਲੱਖ ਰੁਪਏ ਤੋਂ ਵੱਧ ਦੀ ਡਰੱਗ ਮਨੀ ਅਤੇ ਤਸਕਰੀ ਵਿੱਚ ਵਰਤੇ ਜਾਣ ਵਾਲੇ 62 ਵਾਹਨ ਬਰਾਮਦ ਕੀਤੇ ਹਨ।<&sol;p>&NewLine;<p>ਪਰਿਵਾਰ ਦੀ ਭੂਮਿਕਾ ਬਾਰੇ ਪੁੱਛੇ ਜਾਣ ’ਤੇ ਡੀਸੀਪੀ ਨੇ ਕਿਹਾ ਕਿ ਜੇਕਰ ਘਰ ਦਾ ਕੋਈ ਮੈਂਬਰ ਨਸ਼ਾ ਵੇਚ ਕੇ ਉਸ ਪੈਸੇ ਨਾਲ ਮਕਾਨ ਬਣਾਉਂਦਾ ਹੈ ਤਾਂ ਪਰਿਵਾਰ ਨੂੰ ਇਸ ਬਾਰੇ ਜਾਣਕਾਰੀ ਹੋਣ ਦੀ ਸੰਭਾਵਨਾ ਹੈ। ਫਿਲਹਾਲ ਪਰਿਵਾਰ ਖ਼ਿਲਾਫ਼ ਸਿੱਧੀ ਕਾਰਵਾਈ ਨਹੀਂ ਕੀਤੀ ਗਈ&comma; ਪਰ ਜਾਂਚ ਦੇ ਆਧਾਰ ’ਤੇ ਅੱਗੇ ਕਦਮ ਚੁੱਕੇ ਜਾ ਸਕਦੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਿਨ੍ਹਾਂ ਇਲਾਕਿਆਂ ਵਿੱਚ ਪਹਿਲਾਂ ਵੀ ਗੈਰ-ਕਾਨੂੰਨੀ ਇਮਾਰਤਾਂ ਢਾਹੀਆਂ ਗਈਆਂ ਹਨ&comma; ਉੱਥੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਦੁਬਾਰਾ ਨਾਜਾਇਜ਼ ਉਸਾਰੀ ਕਰਨ ’ਤੇ ਸਖ਼ਤ ਕਾਰਵਾਈ ਹੋਵੇਗੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;