ਚੰਡੀਗੜ੍ਹ, 2 ਜਨਵਰੀ | ਸਰਦੀਆਂ ਦੀਆਂ ਛੁੱਟੀਆਂ ਦੌਰਾਨ ਪੰਜਾਬ ਵਿਚ ਇੱਕ ਹੋਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਜਨਵਰੀ 2025 ਵਿਚ ਸਕੂਲਾਂ ਲਈ ਕਈ ਅਹਿਮ ਛੁੱਟੀਆਂ ਨੂੰ ਮਨਜ਼ੂਰੀ ਦਿੱਤੀ ਹੈ। ਜਨਵਰੀ ਦਾ ਮਹੀਨਾ ਸ਼ੁਰੂ ਹੁੰਦੇ ਹੀ 6 ਜਨਵਰੀ ਨੂੰ ਸਰਕਾਰੀ ਛੁੱਟੀ ਐਲਾਨ ਦਿੱਤੀ ਗਈ ਹੈ।

ਦੱਸ ਦੇਈਏ ਕਿ 6 ਜਨਵਰੀ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਹੈ, ਜਿਸ ਕਾਰਨ ਪੰਜਾਬ ਸਰਕਾਰ ਨੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਕੂਲ, ਕਾਲਜ ਅਤੇ ਵਪਾਰਕ ਅਦਾਰੇ ਸਮੇਤ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਤੋਂ ਇਲਾਵਾ 5 ਤਰੀਕ ਨੂੰ ਵੀ ਐਤਵਾਰ ਹੈ, ਜਿਸ ਕਾਰਨ 5 ਅਤੇ 6 ਨੂੰ ਸਰਕਾਰੀ ਦਫਤਰਾਂ ਸਮੇਤ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)