ਪਿਆਕੜਾਂ ਲਈ ਅਹਿਮ ਖਬਰ ! ਪੰਜਾਬ ‘ਚ 2 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ ਤੇ ਮੀਟ ਦੀਆਂ ਦੁਕਾਨਾਂ, ਜਾਣੋ ਵਜ੍ਹਾ

0
2876

ਜਲੰਧਰ/ਲੁਧਿਆਣਾ/ਚੰਡੀਗੜ੍ਹ, 1 ਅਕਤੂਬਰ | ਪੰਜਾਬ ਦੇ ਲੋਕਾਂ ਲਈ ਅਹਿਮ ਖਬਰ ਹੈ। ਦਰਅਸਲ ਪੰਜਾਬ ਸਰਕਾਰ ਵੱਲੋਂ ਅਗਰਸੇਨ ਜੈਅੰਤੀ ਮੌਕੇ 3 ਅਕਤੂਬਰ ਨੂੰ ਸੂਬੇ ਵਿਚ ਡਰਾਈ ਡੇਅ ਐਲਾਨਿਆ ਗਿਆ ਹੈ। ਅਜਿਹੇ ‘ਚ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਇਸ ਦੇ ਨਾਲ ਹੀ 3 ਅਕਤੂਬਰ ਨੂੰ ਸੂਬੇ ਵਿਚ ਸਰਕਾਰੀ ਛੁੱਟੀ ਰਹੇਗੀ।

ਦੱਸ ਦੇਈਏ ਕਿ 2 ਅਕਤੂਬਰ ਨੂੰ ਗਾਂਧੀ ਜਯੰਤੀ ਦੇ ਮੌਕੇ ‘ਤੇ ਵੀ ਛੁੱਟੀ ਹੋਵੇਗੀ ਤੇ ਇਸ ਦਿਨ ਨੂੰ ਡਰਾਈ ਡੇਅ ਐਲਾਨਿਆ ਗਿਆ ਹੈ। ਸਕੂਲ ਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਇਹ ਛੁੱਟੀਆਂ ਅਕਤੂਬਰ ਦੇ ਪਹਿਲੇ ਹਫ਼ਤੇ ਮੰਗਲਵਾਰ ਅਤੇ ਬੁੱਧਵਾਰ ਨੂੰ ਹੋਣਗੀਆਂ। ਨਾਲ ਹੀ ਜੰਮੂ-ਕਸ਼ਮੀਰ ਵਿਚ ਵਿਧਾਨ ਸਭਾ ਚੋਣਾਂ ਕਾਰਨ 1 ਅਕਤੂਬਰ ਨੂੰ ਜਨਤਕ ਛੁੱਟੀ ਹੋਵੇਗੀ।

ਤੁਹਾਨੂੰ ਦੱਸ ਦੇਈਏ ਕਿ ਮਹਾਰਾਜਾ ਅਗਰਸੇਨ ਨੂੰ ਸ਼੍ਰੀ ਰਾਮ ਦਾ ਵੰਸ਼ਜ ਮੰਨਿਆ ਜਾਂਦਾ ਹੈ। ਮਹਾਰਾਜਾ ਅਗਰਸੇਨ ਦਾ ਜਨਮ ਦਿਨ ਹਰ ਸਾਲ ਅਸ਼ਵਿਨ ਮਹੀਨੇ ਦੇ ਸ਼ੁਕਲ ਪੱਖ ਦੀ ਪ੍ਰਤੀਪਦਾ ਤਰੀਕ ਨੂੰ ਭਾਵ ਸ਼ਾਰਦੀਯ ਨਵਰਾਤਰੀ ਦੇ ਪਹਿਲੇ ਦਿਨ ਮਨਾਇਆ ਜਾਂਦਾ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)